ਜਲੰਧਰ ਜਿਮਨੀ ਚੋਣ 2023 : ਸਾਬਕਾ ਵਿਧਾਨ ਸਭਾ ਸਪੀਕਰ ਚਰਨਜੀਤ ਅਟਵਾਲ ਦਾ ਮੁੰਡਾ ਤੇ ਸਾਬਕਾ ਅਕਾਲੀ ਵਿਧਾਇਕ ਇੰਦਰ ਅਟਵਾਲ ਭਾਜਪਾ ਵਿੱਚ ਸ਼ਾਮਲ

 
ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਅੱਜ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਲ ਹੋ ਗਏ। ਅਟਵਾਲ ਭਾਜਪਾ ਦੇ ਹੈੱਡਕੁਆਰਟਰ ਵਿੱਚ ਪਾਰਟੀ ਸੀਨੀਅਰ ਨੇਤਾਵਾਂ ਦੀ ਹਾਜ਼ਰੀ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਏ। ਇੰਦਰ ਇਕਬਾਲ ਸਿੰਘ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਮੁੰਡੇ ਹਨ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਕੂਮਕਲਾਂ ਤੋਂ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
Total Views: 240 ,
Real Estate