ਬਠਿੰਡਾ ਤੋਂ ਖਹਿਰਾ ਬਣੇ ਉਮੀਦਵਾਰ: ਹਰਸਿਮਰਤ ਦੇ ਹਲਕਾ ਬਦਲਣ ਤੇ ਸਿਮਰਜੀਤ ਬੈਂਸ ਖੜ੍ਹ ਸਕਦੇ ਹਨ ਮੁਕਾਬਲੇ ‘ਚ

ਪੰਜਾਬ ਜਮਹੂਰੀ ਗਠਜੋੜ ਨੇ ਪੰਜਾਬ ਏਕਤਾ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਲੋਕ ਸਭਾ ਹਲਕੇ ਬਠਿੰਡਾ ਤੋਂ ਉਮੀਦਵਾਰ ਐਲਾਨਿਆ ਹੈ। ਇਸ ਸੰਬੰਧੀ ਜਾਣਕਾਰੀ ਪਟਿਆਲਾ ਤੋਂ ਸੰਸਦ ਮੈਂਬਰ ਡਾ ਧਰਮਵੀਰ ਗਾਂਧੀ ਨੇ ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਤੋਂ ਇਲਾਵਾ ਗਠਜੋੜ ਦੇ ਹੋਰ ਆਗੂ ਵੀ ਮੌਜੂਦ ਸਨ। ਹੁਣ ਸੁਖਪਾਲ ਸਿੰਘ ਖਹਿਰਾ ਬਾਦਲਾਂ ਦੇ ਗੜ੍ਹ ਵਿੱਚ ਜਾ ਕੇ ਲੋਕ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਉਣਗੇ।
ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਮੌਜੂਦਾ ਸੰਸਦ ਮੈਂਬਰ ਹੈ। ਅਕਾਲੀ ਦਲ ਨੇ ਉਨ੍ਹਾਂ ਦਾ ਵੀ ਬਠਿੰਡਾ ਸੀਟ ਤੋਂ ਚੋਣ ਲੜਨ ਦਾ ਐਲਾਨ ਹਾਲੇ ਨਹੀਂ ਕੀਤਾ ਹੈ, ਪਰ ਚਰਚੇ ਹਨ ਕਿ ਇਸ ਵਾਰ ਹਰਸਿਮਰਤ ਦਾ ਹਲਕਾ ਬਦਲਿਆ ਜਾ ਸਕਦਾ ਹੈ। ਹਰਸਿਮਰਤ ਬਾਦਲ ਦੇ ਫਿਰੋਜਪੁਰ ਤੋਂ ਚੋਣ ਲੜਨ ਤੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੇ ਕਿ ਜੇਕਰ ਹਰਸਿਮਰਤ ਹਲਕਾ ਬਦਲਦੇ ਹਨ ਤਾਂ ਪੰਜਾਬ ਜਮਹੂਰੀ ਗਠਜੋੜ ਲੋਕ ਇਨਸਾਫ ਪਾਰਟੀ ਦੇ ਲੀਡਰ ਸਿਮਰਜੀਤ ਸਿੰਘ ਬੈਂਸ ਨੂੰ ਉਹਨਾਂ ਦੇ ਮੁਕਾਬਲੇ ਖੜ੍ਹਾ ਕਰ ਸਕਦੀ ਹੈ ।

Total Views: 121 ,
Real Estate