ਪੰਜਾਬ ‘ਚ ਵਧਣ ਲੱਗੀ ਗਰਮੀ : ਤਾਪਮਾਨ 35 ਡਿਗਰੀ ਤੋਂ ਪਾਰ

ਪੰਜਾਬ ਤੇ ਹਰਿਆਣਾ ਦੇ ਦਰਜਨਾਂ ਸ਼ਹਿਰਾਂ ਦਾ ਤਾਪਮਾਨ ਅੱਜ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ’ਚ ਗਰਮੀ ਵਧਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਗਰਮੀ ਵਧਣ ਦੇ ਨਾਲ-ਨਾਲ ਸੂਬੇ ’ਚ ਹਵਾਵਾਂ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣਗੀਆਂ ਅਤੇ ਵੱਧ ਤੋਂ ਵੱਧ ਤਾਪਮਾਨ ’ਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਜਾਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚੋਂ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ, ਜਿੱਥੇ ਤਾਪਮਾਨ 37.7 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 35.2 ਡਿਗਰੀ ਸੈਲਸੀਅਸ, ਬਠਿੰਡਾ ’ਚ 36.4 ਡਿਗਰੀ ਸੈਲਸੀਅਸ, ਬਰਨਾਲਾ ’ਚ 35.5 ਡਿਗਰੀ ਸੈਲਸੀਅਸ, ਫਤਿਹਗੜ੍ਹ ਸਾਹਿਬ ’ਚ 35.4 ਡਿਗਰੀ ਸੈਲਸੀਅਸ, ਫਿਰੋਜ਼ਪੁਰ ’ਚ 35.1 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 37.5 ਡਿਗਰੀ ਸੈਲਸੀਅਸ, ਮੋਗਾ ’ਚ 35.1 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ’ਚ 35.6 ਡਿਗਰੀ ਸੈਲਸੀਅਸ ਤੇ ਮੁਕਤਸਰ ’ਚ 35.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਨਾਲੋਂ ਡੇਢ ਤੋਂ ਦੋ ਡਿਗਰੀ ਸੈਲਸੀਅਸ ਤਾਪਮਾਨ ਵੱਧ ਹੈ।
ਇਸੇ ਤਰ੍ਹਾਂ ਹਰਿਆਣਾ ਦਾ ਫਰੀਦਾਬਾਦ ਸਭ ਤੋਂ ਗਰਮ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 37.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹਿਸਾਰ ’ਚ 36 ਡਿਗਰੀ ਸੈਲਸੀਅਸ, ਮਹਿੰਦਰਗੜ੍ਹ ਲਈ 35.5 ਡਿਗਰੀ ਸੈਲਸੀਅਸ, ਭਿਵਾਨੀ ’ਚ 25 ਡਿਗਰੀ ਸੈਲਸੀਅਸ, ਸਿਰਸਾ ’ਚ 37 ਡਿਗਰੀ ਸੈਲਸੀਅਸ, ਅੰਬਾਲਾ ’ਚ 36.2 ਡਿਗਰੀ ਸੈਲਸੀਅਸ, ਗੁਰੂਗ੍ਰਾਮ ’ਚ 35.1 ਡਿਗਰੀ ਸੈਲਸੀਅਸ, ਹਿਸਾਰ ’ਚ 36.9 ਡਿਗਰੀ ਸੈਲਸੀਅਸ, ਜੀਂਦ ’ਚ 36.6 ਡਿਗਰੀ ਸੈਲਸੀਅਸ ਅਤੇ ਫਤਿਆਬਾਦ ’ਚ 35.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ ਜੋ ਆਮ ਨਾਲੋਂ ਇਕ ਡਿਗਰੀ ਸੈਲਸੀਅਸ ਵੱਧ ਹੈ।
ਭਾਰਤ ਵਿੱਚ ਇਸ ਸਾਲ ਮੌਨਸੂਨ ਦੌਰਾਨ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਗ਼ੌਰਤਲਬ ਹੈ ਕਿ ਮੌਨਸੂਨ ਸੀਜ਼ਨ ਦੌਰਾਨ ਲਗਾਤਾਰ ਚਾਰ ਸਾਲਾਂ ਤੋਂ ਆਮ ਨਾਲੋਂ ਵੱਧ ਬਾਰਿਸ਼ ਹੋਣ ਤੋਂ ਬਾਅਦ ਇਹ ਭਵਿੱਖਬਾਣੀ ਖੇਤੀਬਾੜੀ ਸੈਕਟਰ ਲਈ ਚਿੰਤਾ ਦਾ ਕਾਰਨ ਬਣ ਸਕਦੀ ਹੈ ਕਿਉਂਕਿ ਕਿਸਾਨ ਆਪਣੀ ਫਸਲ ਦੀ ਪੈਦਾਵਾਰ ਲਈ ਮੌਨਸੂਨ ਦੇ ਮੀਂਹ ’ਤੇ ਨਿਰਭਰ ਹੁੰਦੇ ਹਨ।

Total Views: 334 ,
Real Estate