ਭਾਰਤੀ ਅਧਿਕਾਰੀਆਂ ਨੇ ਉਨ੍ਹਾਂ ਰਿਪੋਰਟਾਂ ਤੋਂ ਇਨਕਾਰ ਕੀਤਾ ਹੈ ਜਿਨ੍ਹਾਂ ’ਚ ਕਿਹਾ ਗਿਆ ਸੀ ਕਿ ਲੰਡਨ ’ਚ ਖਾਲਿਸਤਾਨ ਪੱਖੀ ਗੁੱਟਾਂ ਵੱਲੋਂ ਪਿੱਛੇ ਜਿਹੇ ਕੀਤੇ ਗਏ ਹਮਲਿਆਂ ਕਾਰਨ ਭਾਰਤ-ਬ੍ਰਿਟੇਨ ਵਪਾਰ ਵਾਰਤਾ ਠੱਪ ਹੋ ਗਈ ਹੈ। ਬ੍ਰਿਟਿਸ਼ ਮੀਡੀਆ ਦੀਆਂ ਰਿਪਰਟਾਂ ਮੁਤਾਬਕ ਭਾਰਤ ਨੇ ਮੁਕਤ ਵਪਾਰ ਸਮਝੌਤੇ (ਐੱਫਟੀਏ) ਨੂੰ ਲੈ ਕੇ ਬ੍ਰਿਟੇਨ ਨਾਲ ਵਾਰਤਾ ਨੂੰ ਰੋਕ ਦਿੱਤਾ ਹੈ ਕਿਉਂਕਿ ਉਹ ਪਿਛਲੇ ਮਹੀਨੇ ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਹੋਏ ਹਮਲੇ ਦੇ ਦੋਸ਼ੀ ਗੁੱਟਾਂ ਖ਼ਿਲਾਫ਼ ਸਖ਼ਤ ਕਾਰਵਾਈ ਚਾਹੁੰਦਾ ਹੈ।
ਬ੍ਰਿਟੇਨ ਸਰਕਾਰ ਨੇ ਹਮਲੇ ਦੀ ਨਿਖੇਧੀ ਕੀਤੀ ਹੈ ਤੇ ਭਾਰਤੀ ਹਾਈ ਕਮਿਸ਼ਨ ’ਚ ਸੁਰੱਖਿਆ ਦੀ ਨਜ਼ਰਸਾਨੀ ਦਾ ਵਾਅਦਾ ਕੀਤਾ ਹੈ।
Total Views: 235 ,
Real Estate



















