ਅਕਾਲੀ ਦਲ (ਬਾਦਲ) ਨੇ ਐਲਾਨਿਆ ਆਪਣਾ ਦੂਜਾ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ(ਬਾਦਲ) ਨੇ ਜਲੰਧਰ ਲੋਕ ਸਭਾ ਹਲਕੇ ਤੋਂ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਦਾ ਨਾਂਮ ਐਲਾਨਿਆ ਸੀ। ਪਾਰਟੀ ਦੇ ਸਮਾਗਮ ਵਿੱਚ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚਰਨਜੀਤ ਅਟਵਾਲ ਦੇ ਨਾਂਅ ਦਾ ਐਲਾਨ ਕੀਤਾ । ਇਸ ਰਾਖਵੇਂ ਹਲਕੇ ਲਈ ਅਕਾਲੀ ਦਲ ਦੀ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਸਾਬਕਾ ਵਿਧਾਨ ਸਭਾ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਰਹਿ ਚੁੱਕੇ ਅਟਵਾਲ ਦਾ ਨਾਂਅ ਅੱਗੇ ਸੀ।

Total Views: 190 ,
Real Estate