ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਇੱਕ ਪਿੰਡ ਗੋਦ ਲੈਣ ਅਤੇ ਪਿੰਡ ਵਿੱਚ ਵਸਦੇ ਹਰ ਵਿਅਕਤੀ ਦੇ ਬਲੱਡ ਪ੍ਰੈਸ਼ਰ (ਬੀ.ਪੀ.), ਸ਼ੂਗਰ ਅਤੇ ਵਜ਼ਨ ਦੀ ਜਾਂਚ ਕਰਨ ਲਈ ਕਿਹਾ ਤਾਂ ਜੋ ਪੰਜਾਬ ਨੂੰ ਸਿਹਤਮੰਤ ਸੂਬਾ ਬਣਾਉਣ ਲਈ ਰਾਹ ਪੱਧਰਾ ਕੀਤਾ ਜਾ ਸਕੇ। ਵਿਦਿਆਰਥੀਆਂ ਨੂੰ ਆਪਣੇ ਵੱਲੋਂ ਪੂਰੇ ਸਮਰਥਨ ਅਤੇ ਸਹੂਲਤਾਂ ਦਾ ਭਰੋਸਾ ਦਿੰਦਿਆਂ ਉਹਨਾਂ ਕਿਹਾ ਕਿ ਲੋਕਾਂ ਨੂੰ ਸਿਰਫ ਪੌਸ਼ਟਿਕ ਭੋਜਨ ਖਾਣ ਅਤੇ ਦਿਨ ਵਿੱਚ ਇੱਕ ਘੰਟਾ ਕਸਰਤ ਭਾਵੇਂ ਸੈਰ ਜਾਂ ਯੋਗਾ ਕਰਨ ਅਤੇ ਮੁਸਕਰਾਉਂਦੇ ਰਹਿਣ ਲਈ ਜਾਗਰੂਕ ਕਰਨ ਲਈ ਵੀ ਕਿਹਾ। ਉਹਨਾਂ ਅੱਗੇ ਕਿਹਾ ਕਿ ਜੇਕਰ ਅਸੀਂ ਲੋਕਾਂ ਨੂੰ ਇਨ੍ਹਾਂ ਤਿੰਨ-ਚਾਰ ਗੱਲਾਂ ਬਾਰੇ ਜਾਗਰੂਕ ਕਰ ਸਕੀਏ ਤਾਂ ਉਹ ਕਦੇ ਵੀ ਕਿਸੇ ਕਿਸਮ ਦੀ ਬਿਮਾਰੀ ਜਾਂ ਮੋਟਾਪੇ ਦਾ ਸ਼ਿਕਾਰ ਨਹੀਂ ਹੋਣਗੇ। ਡਾ. ਬਲਬੀਰ ਸਿੰਘ ਮਿਉਂਸਪਲ ਭਵਨ ਵਿਖੇ ਪੰਜਾਬ ਨਰਸਿਸ ਰਜਿਸਟ੍ਰੇਸ਼ਨ ਕੌਂਸਲ (ਪੀ.ਐਨ.ਆਰ.ਸੀ.) ਵੱਲੋਂ “ਪ੍ਰਸ਼ਾਸਕੀ ਹੁਨਰ ਅਤੇ ਨਰਸਿੰਗ ਸਿੱਖਿਆ ਵਿੱਚ ਨਵੀਨਤਮ ਰੁਝਾਨ” ਵਿਸ਼ੇ ‘ਤੇ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ।
ਹਰ ਨਰਸ ਇੱਕ ਪਿੰਡ ਲਵੇ ਗੋਦ: ਸਿਹਤ ਮੰਤਰੀ
Total Views: 317 ,
Real Estate



















