ਪੰਜਾਬ ’ਚ ਵਧੀ ਗਰਮੀਂ

ਪੰਜਾਬ ਤੇ ਹਰਿਆਣਾ ਵਿੱਚ ਲੰਘੇ ਦਿਨਾਂ ਦੇ ਮੀਂਹ ਤੋਂ ਬਾਅਦ ਹੁਣ ਪਾਰਾ ਇਕਦਮ ਵਧ ਗਿਆ ਹੈ। ਪੰਜਾਬ ਵਿੱਚ ਅੱਜ ਫ਼ਰੀਦਕੋਟ 39.6 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ ਹੈ ਜਦੋਂ ਕਿ ਹਰਿਆਣਾ ’ਚ ਸਭ ਤੋਂ ਵੱਧ ਤਾਪਮਾਨ ਸਿਰਸਾ ਦਾ 40.6 ਡਿਗਰੀ ਸੈਲਸੀਅਸ ਰਿਹਾ ਹੈ। ਪੰਜਾਬ ਵਿੱਚ ਗੁਰਦਾਸਪੁਰ ਵਿੱਚ ਸਭ ਤੋਂ ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਿਹਾ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਐਤਵਾਰ ਨੂੰ ਮਾਝੇ ਤੇ ਦੋਆਬੇ ’ਚ ਬੱਦਲਵਾਈ ਦੀ ਸੰਭਾਵਨਾ ਜਤਾਈ ਹੈ। ਸੋਮਵਾਰ ਤੇ ਮੰਗਲਵਾਰ ਨੂੰ ਸਮੁੱਚਾ ਪੰਜਾਬ ਇਸ ਦੀ ਲਪੇਟ ਵਿੱਚ ਆ ਸਕਦਾ ਹੈ। ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਵੀ ਕੀਤੀ ਹੈ।

Total Views: 299 ,
Real Estate