
ਜੰਡਿਆਲਾ ਗੁਰੂ ਦੀ ਜੋਤੀਸਰ ਕਲੋਨੀ ਵਿੱਚ ਬੀਤੀ ਦੇਰ ਸ਼ਾਮ ਪੰਜਾਬ ਭਾਜਪਾ ਐੱਸਸੀ ਮੋਰਚਾ ਦੇ ਜਰਨਲ ਸਕੱਤਰ ਬਲਵਿੰਦਰ ਗਿੱਲ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਦੋ ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਦਿੱਤੀ । ਬਲਵਿੰਦਰ ਗਿੱਲ ਨੂੰ ਇਲਾਜ ਵਾਸਤੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਅਤੇ ਪੁਲੀਸ ਫੋਰਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਜਾਂਚ ਕੀਤੀ ਹੈ। ਐੱਸਐੱਸਪੀ ਨੇ ਦੱਸਿਆ ਕਿ ਬਲਵਿੰਦਰ ਗਿੱਲ ਸ਼ਾਮ ਨੂੰ ਆਪਣੇ ਘਰ ਵਿੱਚ ਮੌਜੂਦ ਸਨ। ਇਸ ਦੌਰਾਨ ਦੋ ਜਣੇ ਆਏ ਤੇ ਉਨ੍ਹਾਂ ਨੇ ਘਰ ਦੀ ਘੰਟੀ ਵਜਾਈ। ਗਿੱਲ ਵੱਲੋਂ ਦਰਵਾਜ਼ਾ ਖੋਲ੍ਹਣ ਤੇ ਉਨ੍ਹਾਂ ਵੱਲੋਂ ਉਸ ਨੂੰ ਗੋਲੀ ਮਾਰੀ ਗਈ ਜੋ ਉਨ੍ਹਾਂ ਦੇ ਜਬਾੜੇ ਵਿੱਚ ਲੱਗੀ। ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਵਿੱਚ ਲਿਜਾਇਆ ਗਿਆ ਹੈ।
Total Views: 168 ,
Real Estate



















