ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਇਹ ਸਾਬਤ ਹੋ ਜਾਂਦਾ ਹੈ ਕਿ ਤ੍ਰਿਣਮੂਲ ਕਾਂਗਰਸ ਦੇ ਰਾਸ਼ਟਰੀ ਪਾਰਟੀ ਦਾ ਦਰਜਾ ਗੁਆਉਣ ਤੋਂ ਬਾਅਦ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫੋਨ ਕੀਤਾ ਸੀ , ਤਾਂ ਉਹ ਅਸਤੀਫਾ ਦੇ ਦੇਣਗੇ।ਪੱਛਮੀ ਬੰਗਾਲ ਦੇ ਸੂਬਾ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਨਾਂ ‘ਆਲ ਇੰਡੀਆ ਤ੍ਰਿਣਮੂਲ ਕਾਂਗਰਸ’ ਹੀ ਰਹੇਗਾ।ਰਾਜ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੂ ਅਧਿਕਾਰੀ ਨੇ ਦਾਅਵਾ ਕੀਤਾ ਸੀ ਕਿ ਤ੍ਰਿਣਮੂਲ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਦਿੱਤੇ ਜਾਣ ਦੇ ਮੁੱਦੇ ‘ਤੇ ਮਮਤਾ ਬੈਨਰਜੀ ਨੇ ਅਮਿਤ ਸ਼ਾਹ ਨੂੰ ਫੋਨ ਕੀਤਾ ਸੀ।ਸ਼ੁਭੇਂਦੂ ਅਧਿਕਾਰੀ ਦੇ ਦਾਅਵੇ ਨੂੰ ਖਾਰਿਜ ਕਰਦੇ ਹੋਏ ਮਮਤਾ ਬੈਨਰਜੀ ਨੇ ਕੋਲਕਾਤਾ ਵਿੱਚ ਪੱਤਰਕਾਰਾਂ ਨੂੰ ਕਿਹਾ, “ਜੇ ਇਹ ਸਾਬਤ ਹੋ ਜਾਂਦਾ ਹੈ ਕਿ ਮੈਂ ਅਮਿਤ ਸ਼ਾਹ ਨੂੰ ਟੀਐਮਸੀ ਦੀ ਰਾਸ਼ਟਰੀ ਪਾਰਟੀ ਦੇ ਦਰਜੇ ਨੂੰ ਲੈ ਕੇ ਫੋਨ ਕੀਤਾ ਸੀ ਤਾਂ ਮੈਂ ਅਸਤੀਫਾ ਦੇ ਦੇਵਾਂਗੀ।”ਭਾਰਤੀ ਜਨਤਾ ਪਾਰਟੀ ਦੀ ਆਲੋਚਨਾ ਕਰਦਿਆਂ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਵਿੱਚ 200 ਤੋਂ ਵੱਧ ਸੀਟਾਂ ਨਹੀਂ ਜਿੱਤ ਸਕੇਗੀ।
ਅਸਤੀਫ਼ਾ ਦੇ ਦਿਆਂਗੀ ਜੇ ਕਰ…. -ਮਮਤਾ ਬੈਨਰਜੀ
Total Views: 435 ,
Real Estate



















