![]()
ਜੰਮੂ-ਕਸ਼ਮੀਰ ਦੇ ਪੁੰਛ ‘ਚ ਫੌਜ ਦੀ ਗੱਡੀ ‘ਚ ਅੱਗ ਲੱਗਣ ਕਾਰਨ ਪੰਜ ਜਵਾਨਾਂ ਦੀ ਮੌਤ ਦੇ ਮਾਮਲੇ ‘ਚ ਫੌਜ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਸ ਘਟਨਾ ਪਿੱਛੇ ‘‘ਅੱਤਵਾਦੀਆਂ’’ਦਾ ਹੱਥ ਹੈ। ਫੌਜ ਦੇ ਉੱਤਰੀ ਕਮਾਨ ਹੈੱਡਕੁਆਰਟਰ ਵੱਲੋਂ ਜਾਰੀ ਬਿਆਨ ਮੁਤਾਬਕ, ”ਅੱਤਵਾਦੀਆਂ ਨੇ ਦੁਪਹਿਰ ਕਰੀਬ 3 ਵਜੇ ਵਾਹਨ ‘ਤੇ ਹੈਂਡ ਗ੍ਰਨੇਡ ਸੁੱਟਿਆ, ਜਿਸ ਕਾਰਨ ਅੱਗ ਲੱਗ ਗਈ।” ਇਸ ਹਾਦਸੇ ਵਿੱਚ ਰਾਸ਼ਟਰੀ ਰਾਈਫਲਜ਼ ਦੇ ਪੰਜ ਜਵਾਨਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਗਈ ਹੈ। ਇਨ੍ਹਾਂ ਜਵਾਨਾਂ ਨੂੰ ਇਲਾਕੇ ‘ਚ ਕੱਟੜਪੰਥੀਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਤੈਨਾਤ ਕੀਤਾ ਗਿਆ ਸੀ। ਫੌਜ ਮੁਤਾਬਕ ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਇਕ ਹੋਰ ਫੌਜੀ ਦਾ ਰਾਜੌਰੀ ਦੇ ਫੌਜੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਫਿਲਹਾਲ ਹਮਲਾਵਰਾਂ ਦੀ ਭਾਲ ਜਾਰੀ ਹੈ। ਇਸ ਮਾਮਲੇ ਵਿਚ ਅਜੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
Total Views: 182 ,
Real Estate



















