ਗੁਜਰਾਤ: ਵਿਸ਼ੇਸ਼ ਅਦਾਲਤ ਨੇ ਨਰੋਦਾ ਪਾਟੀਆ ਕਤਲੇਆਮ ਦੇ ਸਾਰੇ ਮੁਲਜ਼ਮਾਂ ਨੂੰ ਕੀਤਾ ਬਰੀ

ਸਾਲ 2002ਦੇ ਗੁਜਰਾਤ ਦੰਗਿਆਂ ਨਾਲ ਸਬੰਧਤ ਨਰੋਦਾ ਪਾਟੀਆ ਕਤਲੇਆਮ ਮਾਮਲੇ ਵਿੱਚ ਅਹਿਮਦਾਬਾਦ ਦੀ ਵਿਸ਼ੇਸ਼ ਅਦਾਲਤ ਨੇ ਸਾਰੇ 68 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।28 ਫਰਵਰੀ 2002 ਨੂੰ ਨਰੋਦਾ ਪਾਟੀਆ ਵਿੱਚ ਹੋਏ ਦੰਗਿਆਂ ਵਿੱਚ 11ਮੁਸਲਮਾਨਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਭਾਜਪਾ ਸਰਕਾਰ ਦੀ ਸਾਬਕਾ ਮੰਤਰੀ ਮਾਇਆ ਕੋਡਨਾਨੀ, ਬਜਰੰਗ ਦਲ ਦੇ ਆਗੂ ਬਾਬੂ ਬਜਰੰਗੀ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਾਬਕਾ ਜਨਰਲ ਸਕੱਤਰ ਜੈਦੀਪ ਪਟੇਲ, ਭਾਜਪਾ ਆਗੂ ਵੱਲਭ ਪਟੇਲ ਆਦਿ ‘ਤੇ ਕਤਲ, ਦੰਗਾ, ਨਾਜਾਇਜ਼ ਇਕੱਠ ਕਰਨ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਇਲਜ਼ਾਮ ਲੱਗੇ ਸਨ। ਨਰੋਦਾ ਪਾਟੀਆ ਦੰਗਾ ਮਾਮਲੇ ‘ਚ ਮਾਇਆ ਕੋਡਨਾਨੀ ਅਤੇ ਬਾਬੂ ਬਜਰੰਗੀ ਸਣੇ 6 ਲੋਕਾਂ ਨੂੰ ਪਹਿਲਾਂ ਹੀ ਦੋਸ਼ੀ ਠਹਿਰਾਇਆ ਗਿਆ ਹੈ। ਇਸ ਕੇਸ ਵਿੱਚ ਕੁੱਲ 86 ਮੁਲਜ਼ਮ ਸਨ, ਜਿਨ੍ਹਾਂ ਵਿੱਚੋਂ 17ਦੀ ਮੌਤ ਹੋ ਗਈ, ਜਦੋਂ ਕਿ ਇੱਕ ਨੂੰ ਬਰੀ ਕਰ ਦਿੱਤਾ ਗਿਆ। ਨਰੋਦਾ ਪਿੰਡ ਮਾਮਲਾ ਉਨ੍ਹਾਂ ਨੌਂ ਮਾਮਲਿਆਂ ਵਿੱਚੋਂ ਇੱਕ ਹੈ ਜਿਸ ਵਿੱਚ ਸੁਪਰੀਮ ਕੋਰਟ ਨੇ ਇੱਕ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੂੰ ਜਾਂਚ ਕਰਨ ਦਾ ਹੁਕਮ ਦਿੱਤਾ ਸੀ। ਇਸ ਕੇਸ ਦੀ ਸੁਣਵਾਈ 14 ਸਾਲ ਪਹਿਲਾਂ ਜੁਲਾਈ 2009 ਵਿੱਚ ਸ਼ੁਰੂ ਹੋਈ ਸੀ

Total Views: 244 ,
Real Estate