ਗੋਧਰਾ ਕਾਂਡ ਦੇ ਅੱਠ ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਗੋਧਰਾ ਰੇਲ ਕਾਂਡ ਦੇ ਅੱਠ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਕੋਰਟ ਨੇ ਕਿਹਾ ਕਿ ਇਹਨਾਂ ਨੂੰ ਇਹ ਰਾਹਤ ਜੁਰਮ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਉਨ੍ਹਾ ਵੱਲੋਂ ਹੁਣ ਤੱਕ ਕੱਟੀ ਸਜ਼ਾ ਦੇ ਆਧਾਰ ‘ਤੇ ਦਿੱਤੀ ਜਾ ਰਹੀ ਹੈ। ਸੁਪਰੀਮ ਕੋਰਟ ਨੇ ਚਾਰ ਹੋਰ ਦੋਸ਼ੀਆਂ ਦੀ ਜ਼ਮਾਨਤ ਪਟੀਸ਼ਨ ‘ਤੇ ਉਨ੍ਹਾਂ ਦੀ ਭੂਮਿਕਾ ਨੂੰ ਦੇਖਦੇ ਹੋਏ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ।ਇਹ ਦੋਸ਼ੀ ਮੌਤ ਦੀ ਸਜ਼ਾ ਭੁਗਤ ਰਹੇ ਹਨ।
ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਕਰ ਰਹੇ ਹਨ। 27 ਫਰਵਰੀ 2002 ਨੂੰ ਗੋਧਰਾ ਸਟੇਸ਼ਨ ‘ਤੇ ਸਾਬਰਮਤੀ ਐਕਸਪ੍ਰੈੱਸ ਦੇ ਇੱਕ ਡੱਬੇ ਨੂੰ ਅੱਗ ਲਗਾ ਦਿੱਤੀ ਗਈ ਸੀ। ਉਸ ਅੱਗ ਵਿੱਚ 59 ਲੋਕ ਮਾਰੇ ਗਏ ਸਨ। ਇਸ ਤੋਂ ਬਾਅਦ ਪੂਰੇ ਗੁਜਰਾਤ ਵਿੱਚ ਦੰਗੇ ਭੜਕ ਗਏ ।

Total Views: 456 ,
Real Estate