
ਸੰਸਦ ਮੈਂਬਰ ਸੁਰੇਸ਼ ਕਸ਼ਯਪ ਦੀ ਥਾਂ ਡਾ: ਰਾਜੀਵ ਬਿੰਦਲ ਨੂੰ ਦੂਜੀ ਵਾਰ ਹਿਮਾਚਲ ਪ੍ਰਦੇਸ਼ ਭਾਜਪਾ ਪ੍ਰਧਾਨ ਦੀ ਕਮਾਨ ਸੌਂਪੀ ਗਈ ਹੈ। ਡਾ:ਬਿੰਦਲ ‘ਤੇ ਦੂਜੀ ਵਾਰ ਭਰੋਸਾ ਕੀਤਾ ਗਿਆ ਹੈ। ਪਿਛਲੀ ਵਾਰ ਇੱਕ ਵਿਵਾਦ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਪਵਨ ਰਾਣਾ ਨੂੰ ਵੀ ਹਿਮਾਚਲ ਪ੍ਰਦੇਸ਼ ਤੋਂ ਹਟਾ ਕੇ ਦਿੱਲੀ ਦੇ ਸੰਗਠਨ ਜਨਰਲ ਸਕੱਤਰ ਦੀ ਕਮਾਨ ਸੌਂਪ ਦਿੱਤੀ ਗਈ ਹੈ। ਹੁਣ ਹਿਮਾਚਲ ਦੇ ਨਵੇਂ ਸੰਗਠਨ ਜਨਰਲ ਸਕੱਤਰ ਸਿਧਾਰਥਨ ਹੋਣਗੇ। ਸਿਧਾਰਥਨ ਦਿੱਲੀ ਰਾਜ ਦੇ ਸੰਗਠਨ ਜਨਰਲ ਸਕੱਤਰ ਸਨ। ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੇ ਚੋਟੀ ਦੇ ਨੇਤਾਵਾਂ ਨੂੰ ਹਟਾਉਣ ਦਾ ਫੈਸਲਾ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਕਰੀਬ ਚਾਰ ਮਹੀਨੇ ਬਾਅਦ ਲਿਆ ਗਿਆ ਹੈ। ਹਾਰ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਸੰਗਠਨ ਦੇ ਜਨਰਲ ਸਕੱਤਰ ਦੀ ਵਾਪਸੀ ਤੈਅ ਮੰਨੀ ਜਾ ਰਹੀ ਸੀ।
Total Views: 150 ,
Real Estate



















