ਅਮ੍ਰਿਤਪਾਲ ਤੋਂ ਰਾਅ-ਆਈਬੀ ਦੇ ਅਧਿਕਾਰੀ ਕਰਨਗੇ ਪੁੱਛਗਿੱਛ

ਅਮ੍ਰਿਤਪਾਲ ਸਿੰਘ ਨੂੰ ਐਤਵਾਰ ਸਵੇਰੇ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਖ਼ਬਰ ਏਜੰਸੀ ਏਐੱਨਆਈ ਮੁਤਾਬਕ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਦੇ ਇਕਾਂਤ ਸੈੱਲ ਵਿੱਚ ਰੱਖਿਆ ਜਾਵੇਗਾ। ਕੇਂਦਰੀ ਸੁਰੱਖਿਆ ਏਜੰਸੀਆਂ ਰਾਅ ਅਤੇ ਆਈਬੀ ਉਨ੍ਹਾਂ ਤੋਂ ਪੁੱਛਗਿੱਛ ਕਰਨਗੀਆਂ।

Total Views: 240 ,
Real Estate