
ਭਾਰਤੀ ਕੁਸ਼ਤੀ ਮਹਾਂਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ਼ ਦਿੱਲੀ ਪੁਲਿਸ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਦੋ ਐਫਆਈਆਰ ਦਰਜ ਕੀਤੀਆਂ। ਪੀਟੀਆਈ ਮੁਤਾਬਕ ਪਹਿਲੀ ਐਫਆਈਆਰ ਨਾਬਾਲਗ ਭਲਵਾਨ ਦੀ ਸ਼ਿਕਾਇਤ ਉੱਤੇ ਦਰਜ ਕੀਤੀ ਗਈ ਹੈ, ਜਿਸ ਵਿੱਚ ਪੌਕਸੋ ਐਕਟ ਵੀ ਲਗਾਇਆ ਗਿਆ ਹੈ। ਦਿੱਲੀ ਪੁਲਿਸ ਨੇ ਕਿਹਾ ਹੈ ਕਿ ਦੂਜੀ ਐਫਆਈਆਰ ਬਾਲਗ ਭਲਵਾਨਾਂ ਦੀ ਸ਼ਿਕਾਇਤ ਉੱਤੇ ਹੈ। ਦੋਵਾਂ ਹੀ ਐਫਆਈਆਰਜ਼ ਉੱਤੇ ਜਾਂਚ ਜਾਰੀ ਹੈ।ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਹੈ ਕਿ ਉਹ ਆਪਣੇ ‘ਤੇ ਲੱਗੇ ਇਲਜ਼ਾਮਾਂ ਦੀ ਜਾਂਚ ‘ਚ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਤਿਆਰ ਹਨ।
ਭਲਵਾਨਾਂ ਵੱਲੋਂ ਪਿਛਲੇ 6 ਦਿਨਾਂ ਤੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਜੰਤਰ-ਮੰਤਰ ਉੱਪਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Total Views: 331 ,
Real Estate



















