ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਅੱਜ ਤੜਕੇ ਗੈਸ ਲੀਕ ਹੋਣ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਚਾਰ ਤੋਂ ਵੱਧ ਲੋਕ ਬੇਹੋਸ਼ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਦੀ ਸੂਚਨਾ ਮਿਲਦੇ ਹੀ ਪੁਲੀਸ ਤੇ ਐੱਨਡੀਆਰਐੱਫ਼ ਦੀਆਂ ਟੀਮਾਂ ਮੌਕੇ ’ਤੇ ਪੁੱਜ ਗਈਆਂ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਪੁਲੀਸ ਤੇ ਐੱਨਡੀਆਰਐੱਫ਼ ਦੀਆਂ ਟੀਮਾਂ ਨੇ ਆਸ-ਪਾਸ ਦੇ ਰਿਹਾਇਸ਼ੀ ਇਲਾਕੇ ਵਿੱਚ ਰਹਿੰਦੇ ਲੋਕਾਂ ਨੂੰ ਹੋਰਨਾਂ ਇਲਾਕਿਆਂ ਵਿੱਚ ਭੇਜ ਦਿੱਤਾ ਅਤੇ ਸਾਰਾ ਇਲਾਕਾ ਖਾਲੀ ਕਰਵਾ ਲਿਆ।
Total Views: 259 ,
Real Estate