ਬੈਂਸ ਦੀ ਲੋਕ ਇਨਸਾਫ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਦਿੱਤਾ ਸਮਰਥਨ

ਜਲੰਧਰ ਜਿਮਨੀ ਚੋਣ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜਲੰਧਰ ਜ਼ਿਮਨੀ ਚੋਣਾਂ ਲਈ ਹੀ ਨਹੀਂ, ਸਗੋਂ ਭਾਜਪਾ ਨੂੰ 2024 ਦੀਆਂ ਆਉਣ ਵਾਲੀਆਂ ਲੋਕਸਭਾ ਚੋਣਾਂ ਅਤੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੂੰ ਆਪਣਾ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਭਾਜਪਾ ਦੇ ਪੰਜਾਬ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਮੰਤਰੀ ਡਾ: ਰਾਜਕੁਮਾਰ ਵੇਰਕਾ ਆਦਿ ਹਾਜ਼ਰ ਸਨ। ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਭਾਜਪਾ ਨੂੰ ਆਪਣਾ ਸਮਰਥਨ ਸਿਰਫ ਇਸ ਲਈ ਦੇ ਰਹੇ ਹਨ ਕਿਉਂਕਿ ਇਹ ਇਕਲੌਤੀ ਪਾਰਟੀ ਹੈ ਜਿਸ ‘ਤੇ ਕਿਸੇ ਵਿਅਕਤੀ ਵਿਸ਼ੇਸ਼ ਜਾਂ ਪਰਿਵਾਰ ਦਾ ਕੰਟਰੋਲ ਨਹੀਂ ਹੈ। ਇਸ ਵਿੱਚ ਕੰਮ ਕਰਨ ਵਾਲੇ ਵਰਕਰਾਂ ਨੂੰ ਬਹੁਤ ਵਧੀਆ ਮੌਕਾ ਮਿਲਦਾ ਹੈ ਅਤੇ ਇਸ ਦੀਆਂ ਕਈ ਉਦਾਹਰਣਾਂ ਹਨ। ਉਨ੍ਹਾਂ ਕਿਹਾ ਕਿ ਜਦੋਂ ਰਾਮਨਾਥ ਕੋਵਿੰਦ ਨੂੰ ਰਾਸ਼ਟਰਪਤੀ ਲਈ ਨਾਮਜ਼ਦ ਕੀਤਾ ਗਿਆ ਤਾਂ ਉਨ੍ਹਾਂ ਨੂੰ ਬਹੁਤ ਚੰਗਾ ਲੱਗਾ ਅਤੇ ਉਨ੍ਹਾਂ ਨੇ ਰਾਮਨਾਥ ਕੋਵਿੰਦ ਦੇ ਹੱਕ ਵਿੱਚ ਵੋਟ ਪਾਈ ਭਾਵੇਂ ਕਿ ਭਾਜਪਾ ਵੱਲੋਂ ਉਨ੍ਹਾਂ ਤੱਕ ਪਹੁੰਚ ਵੀ ਨਹੀਂ ਕੀਤੀ ਗਈ ਸੀ।

Total Views: 119 ,
Real Estate