ਪਾਕਿਸਤਾਨ ਤੋਂ ਚੱਲਣ ਵਾਲੇ 14 ਐਪਸ ਭਾਰਤ ਸਰਕਾਰ ਨੇ ਕੀਤੇ ਬੈਨ

ਕੇਂਦਰ ਸਰਕਾਰ ਨੇ ਅੱਜ ਵੱਡਾ ਕਦਮ ਚੁੱਕਿਆ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਸੰਚਾਲਿਤ 14 ਮੈਸੇਂਜਰ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਕੇਂਦਰੀ ਆਈ ਮੰਤਰਾਲੇ ਨੇ ਇਹ ਫੈਸਲਾ ਇੰਟੈਲੀਜੈਂਸ ਬਿਊਰੋ ਤੋਂ ਮਿਲੇ ਇਨਪੁਟਸ ਦੇ ਆਧਾਰ ‘ਤੇ ਲਿਆ ਹੈ।ਭਾਰਤ ਸਰਕਾਰ ਨੇ ਦੱਸਿਆ ਹੈ ਕਿ ਇਹ ਐਪਸ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹਨ, ਜਿਸ ਤੋਂ ਬਾਅਦ ਇਨ੍ਹਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਭਾਰਤ ਨੇ ਕਾਰਵਾਈ ਕਰਦੇ ਹੋਏ ਪਾਕਿਸਤਾਨ ਤੋਂ ਚੱਲ ਰਹੇ ਕਈ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਸੀ।ਭਾਰਤ ਸਰਕਾਰ ਦੁਆਰਾ ਪਾਬੰਦੀਸ਼ੁਦਾ ਐਪਾਂ ਵਿੱਚ Crypviser, Enigma, Safeswiss, Wickrme, Mediafire, Briar, BChat, Nandbox, Conion, IMO, Element, Second line, Zangi, Threema ਆਦਿ ਸ਼ਾਮਲ ਹਨ।ਇਨ੍ਹਾਂਂ ਐਪਸ ਦੇ ਡਿਵੈਲਪਰ ਭਾਰਤ ਵਿੱਚ ਨਹੀਂ ਹਨ ਅਤੇ ਨਾ ਹੀ ਇਹਨਾਂ ਐਪਸ ਨੂੰ ਭਾਰਤ ਤੋਂ ਚਲਾਇਆ ਜਾ ਰਿਹਾ ਹੈ। ਇਨ੍ਹਾਂ ਐਪਸ ਨੂੰ ਵਿਕਸਤ ਕਰਨ ਵਾਲੀਆਂ ਕੰਪਨੀਆਂ ਦੇ ਦਫਤਰ ਵੀ ਭਾਰਤ ਵਿੱਚ ਨਹੀਂ ਹਨ। ਭਾਰਤੀ ਕਾਨੂੰਨਾਂ ਮੁਤਾਬਕ ਜਾਣਕਾਰੀ ਲੈਣ ਲਈ ਐਪਸ ਦੀਆਂ ਕੰਪਨੀਆਂ ਨਾਲ ਸੰਪਰਕ ਨਹੀਂ ਕੀਤਾ ਜਾ ਸਕਿਆ।

Total Views: 124 ,
Real Estate