
ਪੰਜਾਬ ਵਿੱਚ ਅੱਜ 2 ਮਈ ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਬਦਲ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਮੁਤਾਬਕ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਪੰਜਾਬ ਸਿਵਲ ਸਕੱਤਰੇਤ, ਮਿੰਨੀ ਸਕੱਤਰੇਤ, ਪੁਲਿਸ ਹੈੱਡਕੁਆਰਟਰ ਅਤੇ ਚੰਡੀਗੜ੍ਹ ਸਥਿਤ ਹੋਰ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ।
Total Views: 175 ,
Real Estate



















