ਮੋਰਿੰਡਾ ‘ਚ ਬੇਅਦਬੀ ਕਰਨ ਵਾਲੇ ਦਾ ਪਟਿਆਲਾ ’ਚ ਹੋਇਆ ਸਸਕਾਰ

ਮੋਰਿੰਡਾ ਬੇਅਦਬੀ ਮਾਮਲੇ ਦੇ ਮੁਲਜ਼ਮ ਜਸਵੀਰ ਸਿੰਘ (35) ਦਾ ਆਖਿਰ ਬੁੱਧਵਾਰ ਨੂੰ ਪਟਿਆਲਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਭਰਾ ਨੂੰ ਬੁਲਾ ਕੇ ਲਾਸ਼ ਉਸ ਦੇ ਹਵਾਲੇ ਕਰ ਦਿੱਤੀ ਗਈ ਅਤੇ ਪਟਿਆਲਾ ਦੇ ਸ਼ਮਸ਼ਾਨ ਘਾਟ ਵਿੱਚ ਹੀ ਜਸਵੀਰ ਸਿੰਘ ਦਾ ਸਸਕਾਰ ਪੁਲਿਸ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਜਸਵੀਰ ਸਿੰਘ (35) ਦੀ ਲਾਸ਼ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਰੱਖੀ ਹੋਈ ਸੀ ਪਰ ਉਸ ਦਾ ਕੋਈ ਵੀ ਪਰਿਵਾਰਿਕ ਮੈਂਬਰ ਜਾਂ ਰਿਸ਼ਤੇਦਾਰ ਲਾਸ਼ ਲੈਣ ਨਹੀਂ ਆਇਆ ਸੀ। ਮੁਲਜ਼ਮ ਜਸਵੀਰ ਸਿੰਘ ਦੀ ਸੋਮਵਾਰ ਸ਼ਾਮ ਨੂੰ ਮਾਨਸਾ ਸਿਵਲ ਹਸਪਤਾਲ ਵਿਖੇ ਮੌਤ ਹੋ ਗਈ ਸੀ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਸੀ ਕਿ ਕੋਈ ਵੀ ਸਿੱਖ ਉਸ ਮੁਲਜ਼ਮ ਦੇ ਸਸਕਾਰ ’ਚ ਸ਼ਾਮਲ ਨਹੀਂ ਹੋਵੇਗਾ ਅਤੇ ਨਾ ਹੀ ਕੋਈ ਪਾਠੀ ਉਸ ਦੀਆਂ ਅੰਤਿਮ ਰਸਮਾਂ ਕਰੇਗਾ।

 

Total Views: 235 ,
Real Estate