ਪਹਿਲਾਂ ਨਿਊਜ਼ੀਲੈਂਡ ਤੇ ਅੱਜ ਨੀਦਰਲੈਂਡ ‘ਚ ਚੱਲੀਆਂ ਗੋਲੀਆਂ

ਨਿਊਜ਼ੀਲੈਂਡ ਵਿੱਚ ਹੋਏ ਵੱਡੇ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਨੀਦਰਲੈਂਡ ਦੇ ਡੱਚ ਸ਼ਹਿਰ ਔਟਰਚਟ ‘ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋ ਇਕ ਵਿਅਕਤੀ ਨੇ ਟਰੈਮ ਵਿਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀਆਂ ਖ਼ਬਰਾਂ ਹਨ। ਇਹ ਘਟਨਾ 24 ਓਕਬ੍ਰੇਲਪਲੇਨ ਜੰਕਸ਼ਨ ਨੇੜੇ ਵਾਪਰੀ ਹੈ।ਇਸ ਘਟਨਾ ਤੋਂ ਬਾਅਦ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਵੱਲੋਂ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ।ਫਿਲਹਾਲ ਹਮਲੇ ਦੀ ਵਜ੍ਹਾ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।ਸਥਾਨਕ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰ ਦੀ ਭਾਲ ਕੀਤੀ ਜਾ ਰਹੀ ਹੈ, ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਇਸ ਘਟਨਾ ਨੂੰ ਅੱਤਵਾਦੀ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Total Views: 290 ,
Real Estate