ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ ਵਿਚ ਨਾਰਥ ਇੰਡੀਆ ਸਰਕਲ ਸਟਾਈਲ ਕਬੱਡੀ ਐਸੋਸੀਏਸ਼ਨ ਦੇ ਚੇਅਰਮੈਨ ਸੁਰਜਨ ਚੱਠਾ ਨੂੰ ਗ੍ਰਿਫਤਾਰ ਕੀਤਾ ਹੈ। ਸੰਦੀਪ ਨੰਗਲ ਅੰਬੀਆਂ ਦੀ ਪਤਨੀ ਦੇ ਬਿਆਨਾਂ ‘ਤੇ ਸੁਰਜਨ ਚੱਠਾ ਸਮੇਤ 3 ਲੋਕਾਂ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਸੀ। ਹੁਣ ਜਲੰਧਰ ਦਿਹਾਤੀ ਪੁਲਿਸ ਨੇ ਸੁਰਜਨ ਚੱਠਾ ਨੂੰ ਗ੍ਰਿਫਤਾਰ ਕੀਤਾ ਹੈ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਸ਼ਾਮ 6 ਵਜੇ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ।
Total Views: 308 ,
Real Estate
















