ਮਣੀਪੁਰ : ਸਰਕਾਰ ਨੇ ਦੰਗਾਕਾਰੀਆਂ ਨੂੰ ਗੋਲੀ ਮਾਰਨ ਦੇ ਦਿਤੇ ਹੁਕਮ !

ਮਣੀਪੁਰ ਵਿਚ ਸਰਕਾਰ ਨੇ ਹਿੰਸਾ ਵਿਚ ਸ਼ਾਮਲ ਦੰਗਾਕਾਰੀਆਂ ਨੂੰ ਗੋਲੀ ਮਾਰਨ ਦੇ ਹੁਕਮ ਦਿਤੇ ਹਨ। ਇਸ ਤੋਂ ਪਹਿਲਾਂ ਹਿੰਸਾ ਪ੍ਰਭਾਵਿਤ ਇਲਾਕਿਆਂ ‘ਚ ਧਾਰਾ 144 ਲਗਾਈ ਗਈ ਸੀ। ਸੂਬੇ ‘ਚ ਅਗਲੇ 5 ਦਿਨਾਂ ਲਈ ਇੰਟਰਨੈੱਟ ਸੇਵਾ ਮੁਅੱਤਲ ਕਰ ਦਿਤੀ ਗਈ ਹੈ। ਦਰਅਸਲ ਬੁੱਧਵਾਰ ਨੂੰ ਆਦਿਵਾਸੀਆਂ ਦੇ ਪ੍ਰਦਰਸ਼ਨ ਦੌਰਾਨ ਹਿੰਸਾ ਹੋਈ ਸੀ। ਇਸ ਤੋਂ ਬਾਅਦ 8 ਜ਼ਿਲ੍ਹਿਆਂ ‘ਚ ਕਰਫਿਊ ਲਗਾ ਦਿਤਾ ਗਿਆ। ਫੌਜ ਅਤੇ ਅਸਾਮ ਰਾਈਫਲਜ਼ ਦੀਆਂ 55 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। 9000 ਲੋਕਾਂ ਨੂੰ ਰਾਹਤ ਕੈਂਪਾਂ ਵਿਚ ਭੇਜਿਆ ਗਿਆ ਹੈ।

Total Views: 272 ,
Real Estate