ਪਹਿਲਵਾਨਾਂ ਦੇ ਸਮਰਥਨ ਵਿੱਚ ਅੱਜ ਜੰਤਰ-ਮੰਤਰ ਵਿਖੇ ਕਿਸਾਨਾਂ ਦੀ ਮਹਾਪੰਚਾਇਤ

ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਹੁਣ ਖਾਪਾਂ ਦਾ ਵੀ ਸਮਰਥਨ ਮਿਲ ਗਿਆ ਹੈ। ਅੱਜ ਹਰਿਆਣਾ ਦੇ ਵੱਖ-ਵੱਖ ਖਾਪਾਂ ਤੋਂ ਲੋਕ ਪਹਿਲਵਾਨਾਂ ਦੇ ਸਮਰਥਨ ਵਿੱਚ ਜੰਤਰ-ਮੰਤਰ ਪਹੁੰਚਣਗੇ। ਅਜਿਹੇ ‘ਚ ਦਿੱਲੀ ਪੁਲਿਸ ਨੇ ਸ਼ਨੀਵਾਰ ਤੋਂ ਹੀ ਟਿੱਕਰੀ ਬਾਰਡਰ ‘ਤੇ ਚੌਕਸੀ ਵਧਾ ਦਿੱਤੀ ਹੈ। ਪਹਿਲਵਾਨਾਂ ਦੇ ਸਮਰਥਨ ‘ਚ ਅੱਜ ਜੰਤਰ-ਮੰਤਰ ‘ਤੇ ਸਰਵ ਖਾਪ ਮਹਾਪੰਚਾਇਤ ਬੁਲਾਈ ਗਈ ਹੈ। ਇਸ ਵਿੱਚ ਖਾਪ ਦੇ ਸਾਰੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨੂੰ ਬੁਲਾਇਆ ਗਿਆ ਹੈ। ਇਸ ਅੰਦੋਲਨ ਸਬੰਧੀ ਅਹਿਮ ਫੈਸਲਾ ਮਹਾਪੰਚਾਇਤ ਵਿੱਚ ਲਿਆ ਜਾਵੇਗਾ।

Total Views: 77 ,
Real Estate