ਟੈਕਸਸ ਦੇ ਸ਼ਾਪਿੰਗ ਮਾਲ ‘ਚ ਹੋਈ ਗੋਲੀਬਾਰੀ 8 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਸ ਵਿੱਚ ਇੱਕ ਹਮਲਾਵਰ ਨੇ ਗੋਲੀਬਾਰੀ ਕਰਕੇ ਲਗਭਗ ਅੱਠ ਲੋਕਾਂ ਦਾ ਕਤਲ ਕਰ ਦਿੱਤਾ ਹੈ। ਇਸ ਵਾਰ ਗੋਲੀਬਾਰੀ ਉਸ ਮਾਲ ਵਿੱਚ ਹੋਈ ਜਿੱਥੇ ਲੋਕ ਵੀਕੈਂਡ ਦੀ ਸ਼ਾਪਿੰਗ ਲਈ ਆਏ ਹੋਏ ਸਨ। ਐਲਨ ਸਿਟੀ ਵਿੱਚ ਵਾਪਰੀ ਇਸ ਘਟਨਾ ਵਿੱਚ ਇੱਕ ਬੱਚੇ ਦੀ ਵੀ ਮੌਤ ਹੋ ਗਈ ਹੈ। ਚਸ਼ਮਦੀਦਾਂ ਮੁਤਾਬਕ ਹਮਲਾਵਰ ਨੇ ਅਚਾਨਕ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਦੱਸਿਆ ਹੈ ਕਿ ਹਮਲਾਵਰ ਵੀ ਮਾਰਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਉਸ ਨੇ ਇਕੱਲਿਆਂ ਹੀ ਅੰਜਾਮ ਦਿੱਤਾ ਹੈ। ਫਿਲਹਾਲ ਜ਼ਖਮੀ ਲੋਕ ਹਸਪਤਾਲ ‘ਚ ਜ਼ੇਰੇ ਇਲਾਜ ਹਨ, ਜਿਨ੍ਹਾਂ ‘ਚੋਂ 3 ਔਰਤਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Total Views: 139 ,
Real Estate