ਜਲੰਧਰ ਜ਼ਿਮਨੀ ਚੋਣ : ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਰੁਕ ਜਾਵੇਗਾ। ਚੋਣ ਕਮਿਸ਼ਨਾਂ ਦੀਆਂ ਹਿਦਾਇਤਾਂ ਮੁਤਾਬਕ ਇਹ ਪ੍ਰਚਾਰ ਮਤਦਾਨ ਤੋਂ 48 ਘੰਟੇ ਪਹਿਲਾਂ ਰੁਕ ਰਿਹਾ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 8 ਮਈ ਨੂੰ ਸ਼ਾਮ 6 ਵਜੇ ਤੋਂ ਲੈ ਕੇ 10 ਮਈ ਨੂੰ ਵੋਟਾਂ ਪੈਣ ਤੱਕ 48 ਘੰਟਿਆਂ ਲਈ ਪੰਜ ਤੋਂ ਵੱਧ ਲੋਕਾਂ ਦੇ ਜਨਤਕ ਮੀਟਿੰਗਾਂ ‘ਤੇ ਪਾਬੰਦੀ ਰਹੇਗੀ। ਸੰਸਦੀ ਹਲਕੇ ਤੋਂ ਬਾਹਰਲੇ ਵੋਟਰਾਂ ਨੂੰ ਉਕਤ ਸਮੇਂ ਦੌਰਾਨ ਜਲੰਧਰ ਜ਼ਿਲ੍ਹੇ ਤੋਂ ਬਾਹਰ ਜਾਣਾ ਪਵੇਗਾ। ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ 10 ਮਈ ਨੂੰ ਕੋਈ ਵੀ ਸਿਆਸੀ ਪਾਰਟੀ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਚੋਣ ਪ੍ਰਚਾਰ ਨਹੀਂ ਕਰੇਗੀ। ਉਨ੍ਹਾਂ ਦੱਸਿਆ ਕਿ 8 ਮਈ ਤੋਂ 48 ਘੰਟੇ ‘ਡਰਾਈ ਡੇਅ’ ਸਬੰਧੀ ਵਿਸਥਾਰਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

Total Views: 205 ,
Real Estate