ਤਾਮਿਲਨਾਡੂ ‘ਚ ‘ਦਿ ਕੇਰਲਾ ਸਟੋਰੀ’ ਦੀ ਸਕ੍ਰੀਨਿੰਗ ਬੰਦ,ਪੱਛਮੀ ਬੰਗਾਲ ‘ਚ ਫਿਲਮ ‘ਤੇ ਪਾਬੰਦੀ

ਬੀਤੇ ਸ਼ੁੱਕਰਵਾਰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਬਾਲੀਵੁੱਡ ਫਿਲਮ ‘ਦਿ ਕੇਰਲਾ ਸਟੋਰੀ’ ਵਿਵਾਦਾਂ ‘ਚ ਘਿਰੀ ਹੋਈ ਹੈ। ਜਿੱਥੇ ਇੱਕ ਪਾਸੇ ਫਿਲਮ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ, ਉਥੇ ਹੀ ਦੂਜੇ ਪਾਸੇ ਫਿਲਮ ਦੀ ਕਮਾਈ ਵੀ ਜਾਰੀ ਹੈ। ਇਸ ਸਭ ਦੇ ਵਿਚਕਾਰ ਫਿਲਮ ਦੀ ਰਿਲੀਜ਼ ਤੋਂ ਦੋ ਦਿਨ ਬਾਅਦ, ਤਾਮਿਲਨਾਡੂ ਮਲਟੀਪਲੈਕਸ ਐਸੋਸੀਏਸ਼ਨ ਨੇ ਫਿਲਮ ਨੂੰ ਸਿਨੇਮਾਘਰਾਂ ਵਿੱਚ ਦਿਖਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਤਾਮਿਲਨਾਡੂ ਮਲਟੀਪਲੈਕਸ ਐਸੋਸੀਏਸ਼ਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਐਤਵਾਰ ਤੋਂ ਸੂਬੇ ਭਰ ‘ਚ ਫਿਲਮ ਦੀ ਸਕ੍ਰੀਨਿੰਗ ਬੰਦ ਕਰ ਦਿੱਤੀ ਜਾਵੇਗੀ।
ਪੱਛਮੀ ਬੰਗਾਲ ‘ਚ ਫਿਲਮ ‘ਤੇ ਪਾਬੰਦੀ ਲਗਾ ਦਿੱਤੀ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵਿਵਾਦਿਤ ਫਿਲਮ ‘ਦਿ ਕੇਰਲਾ ਸਟੋਰੀ’ ਦੇ ਪ੍ਰਦਰਸ਼ਨ ‘ਤੇ ਤੁਰੰਤ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ, ਤਾਂ ਜੋ ‘ਨਫ਼ਰਤ ਅਤੇ ਹਿੰਸਾ ਦੀ ਕਿਸੇ ਵੀ ਘਟਨਾ’ ਤੋਂ ਬਚਿਆ ਜਾ ਸਕੇ।

Total Views: 172 ,
Real Estate