ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪੁਲਿਸ ਨੇ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਹਿਰਾਸਤ ਵਿੱਚ ਲੈ ਲਿਆ । ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਨੇਤਾ ਮੁਸਰੱਤ ਚੀਮਾ ਨੇ ਟਵਿੱਟਰ ‘ਤੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ, ‘ਉਹ ਇਸ ਸਮੇਂ ਇਮਰਾਨ ਖਾਨ ਨੂੰ ਤਸੀਹੇ ਦੇ ਰਹੇ ਹਨ, ਉਹ ਖਾਨ ਸਾਹਿਬ ਨੂੰ ਕੁੱਟ ਰਹੇ ਹਨ।’ ਇਸ ਘਟਨਾ ਦੀ ਪੁਸ਼ਟੀ ਪੀਟੀਆਈ ਦੇ ਵਕੀਲ ਫੈਜ਼ਲ ਚੌਧਰੀ ਨੇ ਵੀ ਕੀਤੀ ਹੈ। ਇਸ ਦੌਰਾਨ ਗ੍ਰਿਫਤਾਰੀ ਦੀਆਂ ਕੁਝ ਵੀਡੀਓ ਵੀ ਸਾਹਮਣੇ ਆਈਆਂ ਹਨ, ਜਿਸ ਵਿਚ ਇਮਰਾਨ ਨੂੰ ਖਿੱਚ ਕੇ ਲਿਜਾਇਆ ਜਾ ਰਿਹਾ ਹੈ। ਇਸ ਦੌਰਾਨ ਇਮਰਾਨ ਦਾ ਵਕੀਲ ਵੀ ਜ਼ਖਮੀ ਹੋਇਆ ਹੈ। ਜਦੋਂ ਫੌਜ ਨੇ ਇਮਰਾਨ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਸਮਰਥਕਾਂ ਨੇ ਇਸ ਦਾ ਵਿਰੋਧ ਕੀਤਾ। ਜਿਸ ਕਾਰਨ ਕਾਫੀ ਹੰਗਾਮਾ ਹੋ ਗਿਆ। ਭਾਰੀ ਵਿਰੋਧ ਦੇ ਬਾਵਜੂਦ ਨੀਮ ਬਲ ਸਾਬਕਾ ਪ੍ਰਧਾਨ ਮੰਤਰੀ ਨੂੰ ਇਕ ਵਾਹਨ ਵਿਚ ਬਿਠਾ ਕੇ ਲੈ ਗਏ।
ਇਮਰਾਨ ਨੂੰ ਅਲ ਕਾਦਿਰ ਟਰੱਸਟ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਯੂਨੀਵਰਸਿਟੀ ਨਾਲ ਸਬੰਧਤ ਮਾਮਲਾ ਹੈ।
Total Views: 323 ,
Real Estate