ਜਲੰਧਰ ਜ਼ਿਮਨੀ ਚੋਣ ਤੇ ਕਰਨਾਟਕ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ

ਜਲੰਧਰ ਦੀ ਜ਼ਿਮਨੀ ਚੋਣ ਅਤੇ ਕਰਨਾਟਕ ਵਿੱਚ ਵਿਧਾਨ ਸਭਾ ਲਈ ਅੱਜ ਵੋਟਾਂ ਪੈ ਰਹੀਆਂ ਹਨ।ਸੰਤੋਖ ਸਿੰਘ ਚੌਧਰੀ ਦਾ ਇਸੇ ਸਾਲ 14 ਜਨਵਰੀ 2023 ਨੂੰ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਅਚਾਨਕ ਸਿਹਤ ਵਿਗੜਨ ਮਗਰੋਂ ਦੇਹਾਂਤ ਹੋ ਗਿਆ ਸੀ ਜਿਸ ਕਾਰਨ ਇੱਥੇ ਜ਼ਿਮਨੀ ਚੋਣ ਹੋ ਰਹੀ ਹੈ।ਜਲੰਧਰ ਚੋਣ ਮੈਦਾਨ ਵਿੱਚ ਕੁੱਲ 19 ਉਮੀਦਵਾਰ ਉਤਰੇ ਹਨ ਜਿਨ੍ਹਾਂ ਵਿੱਚੋਂ 15 ਮਰਦ ਅਤੇ 4 ਔਰਤਾਂ ਹਨ। ਕਾਂਗਰਸ ਪਾਰਟੀ ਨੇ ਇਸ ਵਾਰ ਵੀ ਚੌਧਰੀ ਪਰਿਵਾਰ ਉੱਤੇ ਹੀ ਭਰੋਸਾ ਪ੍ਰਗਟਾਇਆ ਹੈ ਅਤੇ ਪਾਰਟੀ ਨੇ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਦੱਖਣੀ ਭਾਰਤ ਦੇ ਅਹਿਮ ਸੂਬੇ ਕਰਨਾਟਕ ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਅੱਜ ਵੋਟਾਂ ਪੈ ਰਹੀਆਂ ਹਨ। ਕਰਨਾਟਕ ਦੇ ਚੋਣ ਨਤੀਜੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਅਤੇ ਕਈ ਹੋਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਅਹਿਮ ਹੋਣਗੇ। ਸੂਬੇ ਦੀ ਕੁੱਲ ਆਬਾਦੀ ਦੀ ਜੇਕਰ ਗੱਲ ਕਰੀਏ ਤਾਂ ਇਹ 5.3 ਕਰੋੜ ਹੈ, ਜੋ ਸਿਆਸੀ ਪਾਰਟੀਆਂ ਦੀ ਕਿਸਮਤ ਤੈਅ ਕਰੇਗੀ।

Total Views: 269 ,
Real Estate