ਅੰਮ੍ਰਿਤਸਰ ਧਮਾਕਿਆਂ ਤੇ SGPC ਪ੍ਰਧਾਨ ਨੇ ਦੱਸਿਆ ਸਰਕਾਰ ਨੂੰ ਫੇਲ੍ਹ

ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਲ ਖੜ੍ਹੇ ਕੀਤੇ ਹਨ।ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਵਿੱਚ ਸਰਕਾਰ ਨੂੰ ਫੇਲ ਦੱਸਿਆ ਹੈ। ਐਸ.ਜੀ.ਪੀ.ਸੀ. ਪ੍ਰਧਾਨ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਅਤੇ ਪੁਲਿਸ ਨੇ ਪਹਿਲੇ ਧਮਾਕੇ ਤੋਂ ਬਾਅਦ ਹੀ ਠੋਸ ਕਦਮ ਚੁੱਕੇ ਹੁੰਦੇ ਤਾਂ ਅਜਿਹੀ ਘਟਨਾ ਦੁਬਾਰਾ ਨਾ ਵਾਪਰਦੀ। ਗੁਰੂ ਸਾਹਿਬ ਦੀ ਕਿਰਪਾ ਨਾਲ ਸ੍ਰੀ ਦਰਬਾਰ ਸਾਹਿਬ ਵਿੱਚ ਸੀ.ਸੀ.ਟੀ.ਵੀ. ਕੈਮਰੇ ‘ਤੇ ਬੈਠੇ ਲੜਕਿਆਂ ਨੇ ਜਾਂਚ ਕੀਤੀ ਤਾਂ ਮੁਲਜ਼ਮ ਰੰਗੇ ਹੱਥੀਂ ਫੜੇ ਗਏ। ਇੱਥੇ ਹਾਲਾਤ ਬਿਲਕੁਲ ਠੀਕ ਹਨ, ਇਨ੍ਹਾਂ ਧਮਾਕਿਆਂ ਪਿੱਛੇ ਕੋਈ ਵੱਡੀ ਸਾਜ਼ਿਸ਼ ਹੈ। ਇਸ ਦੇ ਨਾਲ ਹੀ ਮੌਕੇ ਤੋਂ ਕਾਗਜ਼ ਦੇ ਟੁਕੜੇ ਵੀ ਮਿਲੇ ਹਨ, ਜਿਨ੍ਹਾਂ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚ ਇੱਕ ਨੌਜਵਾਨ ਅਤੇ ਇੱਕ ਨਵ-ਵਿਆਹੁਤਾ ਸ਼ਾਮਲ ਹੈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Total Views: 285 ,
Real Estate