ਪੰਜਾਬ ਪੁਲੀਸ ਨੇ ਦਰਬਾਰ ਸਾਹਿਬ ਕੰਪਲੈਕਸ ਨੇੜੇ ਧਮਾਕਿਆਂ ਸਬੰਧੀ ਫੜੇ ਵਿਅਕਤੀਆਂ ਦੀ ਪਛਾਣ ਕਰ ਲਈ ਹੈ। ਇਨ੍ਹਾਂ ਮੁਲਜ਼ਮਾਂ ਵਿੱਚ ਬਾਬਾ ਬਕਾਲਾ ਦੇ ਪਿੰਡ ਵਡਾਲਾ ਕਲਾਂ ਦੇ ਆਜ਼ਾਦ ਵੀਰ ਸਿੰਘ, ਗੁਰਦਾਸਪੁਰ ਦੇ ਪਿੰਡ ਦੁਬੜੀ ਦਾ ਅਮਰੀਕ ਸਿੰਘ, ਧਰਮਿੰਦਰ ਸਿੰਘ ,ਹਰਜੀਤ ਸਿੰਘ ਅਤੇ ਸਾਹਿਬ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਆਜ਼ਾਦ ਵੀਰ ਅਤੇ ਅਮਰੀਕ ਸਿੰਘ ਨੇ ਧਮਾਕਾਖੇਜ਼ ਸਮੱਗਰੀ ਇਕੱਠੀ ਕੀਤੀ ਸੀ ਜਦਕਿ ਧਮਾਕਾਖੇਜ਼ ਸਮੱਗਰੀ ਦੀ ਸਪਲਾਈ ਕਰਨ ਅਤੇ ਮੁਹੱਈਆ ਕਰਵਾਉਣ ’ਚ ਧਰਮਿੰਦਰ ਸਿੰਘ, ਹਰਜੀਤ ਸਿੰਘ ਅਤੇ ਸਾਹਿਬ ਸਿੰਘ ਸ਼ਾਮਲ ਹਨ।
Total Views: 274 ,
Real Estate


















