ਪੰਜਾਬ ‘ਚ ਲੂ ਨੂੰ ਲੈ ਕੇ ਐਡਵਾਇਜ਼ਰੀ ਜਾਰੀ

ਪਿਛਲੇ ਦੋ-ਤਿੰਨ ਦਿਨਾਂ ਦੌਰਾਨ ਅਚਾਨਕ ਵਧੀ ਗਰਮੀ ਕਾਰਨ ਪੰਜਾਬ ਵਿੱਚ ਹੀਟਵੇਵ ਦੇ ਆਸਾਰ ਹਨ। ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਲੋਕਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ। ਬਹੁਤ ਜ਼ਰੂਰੀ ਹੋਣ ‘ਤੇ ਘਰ ਤੋਂ ਬਾਹਰ ਨਿਕਲਣਾ ਪਵੇ, ਪਾਣੀ ਦੀ ਬੋਤਲ ਆਪਣੇ ਨਾਲ ਰੱਖੋ। ਗਰਮੀ ਕਾਰਨ ਸਰੀਰ ਦੇ ਅੰਗ ਡਰਾਈ ਹੋਣ ਕਾਰਨ ਸਟ੍ਰੋਕ ਦਾ ਖ਼ਤਰਾ ਵੱਧ ਜਾਂਦਾ ਹੈ।
ਮੌਸਮ ਮਾਹਿਰਾਂ ਨੇ ਸਲਾਹ ਦਿੱਤੀ ਹੈ ਕਿ ਗਰਮੀਆਂ ਦੇ ਮੌਸਮ ਵਿੱਚ ਹਲਕੇ ਰੰਗ ਦੇ ਕੱਪੜੇ ਪਹਿਨਣ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਨਾਲ ਹੀ ਧੁੱਪ ਆਦਿ ਤੋਂ ਬਚਣ ਲਈ ਪੂਰੀ ਬਾਹਾਂ ਵਾਲੇ ਕੱਪੜੇ ਪਹਿਨੋ। ਧੁੱਪ ਵਿਚ ਨਿਕਲਦੇ ਸਮੇਂ ਆਪਣੇ ਸਿਰ ਅਤੇ ਮੂੰਹ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ। ਨਾਲ ਹੀ ਕਾਰਬੋਨੇਟਿਡ ਮਿੱਠੇ ਪੀਣ ਵਾਲੇ ਪਦਾਰਥ, ਕੌਫੀ ਅਤੇ ਅਲਕੋਹਲ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਸਰੀਰ ਵਿੱਚ ਖੁਸ਼ਕੀ ਵਧਾਉਂਦਾ ਹੈ।

Total Views: 178 ,
Real Estate