ਅਮਰੀਕਾ ਵਿਚ ਕੈਲੀਫੋਰਨੀਆ ਰਾਜ ਦੀ ਸੈਨੇਟ ਨੇ ਜਾਤ ਆਧਾਰਤ ਵਿਤਕਰੇ ‘ਤੇ ਪਾਬੰਦੀ ਲਗਾਉਣ ਵਾਲਾ ਬਿੱਲ ਕੀਤਾ ਪਾਸ

ਅਮਰੀਕਾ ਵਿਚ ਕੈਲੀਫੋਰਨੀਆ ਰਾਜ ਦੀ ਸੈਨੇਟ ਨੇ ਜਾਤ ਆਧਾਰਤ ਵਿਤਕਰੇ ‘ਤੇ ਪਾਬੰਦੀ ਲਗਾਉਣ ਵਾਲਾ ਬਿੱਲ ਪਾਸ ਕਰ ਦਿੱਤਾ। ਬਿੱਲ ਨੂੰ ਇੱਕ ਦੇ ਮੁਕਾਬਲੇ 34 ਵੋਟਾਂ ਨਾਲ ਪਾਸ ਕਰ ਦਿੱਤਾ ਗਿਆ। ਕੈਲੀਫੋਰਨੀਆ ਆਪਣੇ ਵਿਤਕਰੇ ਵਿਰੋਧੀ ਕਾਨੂੰਨਾਂ ਵਿੱਚ ਜਾਤ ਨੂੰ ਜੋੜਨ ਵਾਲਾ ਪਹਿਲਾ ਅਮਰੀਕੀ ਰਾਜ ਬਣ ਜਾਵੇਗਾ। ਕੈਲੀਫੋਰਨੀਆ ਦੀ ਸੈਨੇਟਰ ਆਇਸ਼ਾ ਵਹਾਬ ਵੱਲੋਂ ਪੇਸ਼ ਕੀਤਾ ਗਿਆ ਐੱਸਬੀ 403, ਮੌਜੂਦਾ ਕਾਨੂੰਨ ਵਿੱਚ ਜਾਤ ਨੂੰ ਜੋੜਦਾ ਹੈ। ਇਹ ਕਾਨੂੰਨ ਕੈਲੀਫੋਰਨੀਆ ਰਾਜ ਦੇ ਸਾਰੇ ਲੋਕਾਂ ਨੂੰ ਬਰਾਬਰ ਅਧਿਕਾਰ ਦਿੰਦਾ ਹੈ। ਸਿਆਟਲ ਕੌਂਸਲ ਮੈਂਬਰ ਇਕ ਹੋਰ ਮੈਂਬਰ ਨੇ ਕੈਲੀਫੋਰਨੀਆ ਸਟੇਟ ਸੈਨੇਟ ਵੱਲੋਂ ਐਸਬੀ 403 ਪਾਸ ਕੀਤੇ ਜਾਣ ਦਾ ਸਵਾਗਤ ਕੀਤਾ।

Total Views: 171 ,
Real Estate