ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ
ਪੰਜਾਬ ਵਿਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਅੱਧੇ ਤੋਂ ਵੱਧ ਸ਼ਹਿਰਾਂ ਵਿਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ, ਜਦਕਿ ਜ਼ਿਆਦਾਤਰ 39 ਦੇ ਨੇੜੇ ਹੈ। ਇਸ ਦੌਰਾਨ ਸੋਮਵਾਰ ਨੂੰ ਮਾਝੇ ਅਤੇ ਦੁਆਬੇ ਵਿਚ ਅਤੇ ਮੰਗਲਵਾਰ-ਬੁੱਧਵਾਰ ਨੂੰ ਮਾਲਵੇ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਕੁਝ ਜ਼ਿਲ੍ਹਿਆਂ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਚੇਤਾਵਨੀ ਵਿਚ ਮਾਝੇ ਦੇ ਅੰਦਰ ਗੁਰਦਾਸਪੁਰ ਅਤੇ ਅੰਮ੍ਰਿਤਸਰ, ਦੁਆਬੇ ਦੇ ਅੰਦਰ ਕਪੂਰਥਲਾ ਅਤੇ ਜਲੰਧਰ ਅਤੇ ਮਾਲਵੇ ਦੇ ਲੁਧਿਆਣਾ, ਬਰਨਾਲਾ, ਰੂਪਨਗਰ, ਪਟਿਆਲਾ, ਐਸਏਐਸ ਨਗਰ ਦੇ ਨਾਲ-ਨਾਲ ਬਠਿੰਡਾ ਲਈ ਵੀ ਯੈਲੋ ਅਲਰਟ ਹੈ।
ਇਸੇ ਤਰ੍ਹਾਂ ਮਾਲਵੇ ਦੇ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ ਅਤੇ ਮਾਨਸਾ ਵਿਚ ਮੰਗਲਵਾਰ ਨੂੰ ਮੀਂਹ ਦਾ ਯੈਲੋ ਅਲਰਟ ਹੈ। ਬੁੱਧਵਾਰ ਦੀ ਗੱਲ ਕਰੀਏ ਤਾਂ ਮਾਲਵੇ ‘ਚ ਬਰਨਾਲਾ, ਮਾਨਸਾ ਅਤੇ ਸੰਗਰੂਰ ਤੋਂ ਇਲਾਵਾ ਪੂਰੇ ਪੱਛਮੀ ਮਾਲਵੇ ‘ਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਬ ਦਾ ਤਾਪਮਾਨ 40 ਡਿਗਰੀ ਤੋਂ ਹੋਇਆ ਪਾਰ
Total Views: 216 ,
Real Estate






















