
ਪਟਿਆਲਾ ਦੇ ਦੂਖ ਨਿਵਾਰਨ ਗੁਰਦੁਆਰਾ ਵਿੱਚ ਦੇਰ ਸ਼ਾਮ ਸਰੋਵਰ ਨੇੜੇ ਸ਼ਰਾਬ ਪੀ ਰਹੀ ਇਕ ਔਰਤ ਨੂੰ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਗੋਲੀਆਂ ਮਾਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਅਨੁਸਾਰ ਮ੍ਰਿਤਕ ਔਰਤ ਦੀ ਪਛਾਣ ਪਰਮਿੰਦਰ ਕੌਰ (33) ਵਜੋਂ ਹੋਈ ਹੈ ਜਿਸ ਨੇ ਕਥਿਤ ਤੌਰ ’ਤੇ ਨਸ਼ਾ ਕੀਤਾ ਹੋਇਆ ਸੀ। ਉਹ ਸਰੋਵਰ ਨੇੜੇ ਹੋਰ ਸ਼ਰਾਬ ਪੀ ਰਹੀ ਸੀ। ਚਸ਼ਮਦੀਦਾਂ ਦੀ ਸ਼ਿਕਾਇਤ ’ਤੇ ਔਰਤ ਨੂੰ ਮੈਨੇਜਰ ਦੇ ਕਮਰੇ ਵਿੱਚ ਲਿਆਂਦਾ ਗਿਆ। ਇਸੇ ਦੌਰਾਨ ਇੱਕ ਵਿਅਕਤੀ ਨੇ ਔਰਤ ਨੂੰ ਗੋਲੀਆਂ ਮਾਰ ਦਿੱਤੀਆਂ,ਜਿਸ ਦੀ ਪਛਾਣ ਨਿਰਮਲਜੀਤ ਸਿੰਘ ਵਜੋਂ ਹੋਈ ਹੈ ਜੋ ਕਿ ਅਰਬਨ ਐਸਟੇਟ ਪਟਿਆਲਾ ਦਾ ਵਸਨੀਕ ਹੈ।
Total Views: 118 ,
Real Estate






















