ਨਿਊ ਮੈਕਸੀਕੋ ਅਮਰੀਕਾ ‘ਚ ਹੋਈ ਗੋਲੀਬਾਰੀ, 3 ਦੀ ਮੌਤ

ਅਮਰੀਕਾ ਦੇ ਨਿਊ ਮੇਕਸਿਕੋ ਸੂਬੇ ਤੋਂ ਸਾਹਮਣੇ ਆਈ ਹੈ ਜਿਥੇ ਇਕ 18 ਸਾਲ ਦੇ ਨੌਜੁਆਨ ਵਲੋਂ ਕੀਤੀ ਗੋਲੀਬਾਰੀ ਵਿਚ ਘੱਟ ਤੋਂ ਘੱਟ ਤਿੰਨ ਦੀ ਮੌਤ ਹੋ ਗਈ ਹੈ ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਘਟਨਾ ਸੋਮਵਾਰ ਨੂੰ ਨਿਊ ਮੈਕਸੀਕੋ ਦੇ ਫਾਰਮਿੰਗਟਨ ਦੇ ਇਕ ਰਿਹਾਇਸ਼ੀ ਖੇਤਰ ਵਿਚ, ਅਲਬੂਕਰਕ ਦੇ ਉੱਤਰ-ਪੱਛਮ ਵਿਚ ਲਗਭਗ 290 ਕਿਲੋਮੀਟਰ (180 ਮੀਲ) ਦੀ ਦੂਰੀ ‘ਤੇ ਵਾਪਰੀ ਦੱਸੀ ਜਾ ਰਹੀ ਹੈ। ਫਾਰਮਿੰਗਟਨ ਦੇ ਡਿਪਟੀ ਪੁਲਿਸ ਚੀਫ਼ ਬੈਰਿਕ ਕਰਮ ਨੇ ਇਕ ਨਿਊਜ਼ ਬ੍ਰੀਫਿੰਗ ਵਿਚ ਕਿਹਾ ਕਿ ਕੁੱਲ ਨੌਂ ਲੋਕ ਇਸ ਗੋਲੀਬਾਰੀ ਦਾ ਸ਼ਿਕਾਰ ਹੋਏ ਸਨ।

Total Views: 157 ,
Real Estate