ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਗ੍ਰਿਫਤਾਰ

ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਕਿੱਕੀ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਕਥਿਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਿੱਕੀ ਢਿੱਲੋਂ ਦੀ ਜਾਂਚ ਕਰ ਰਹੀ ਸੀ। ਢਿੱਲੋਂ ਖ਼ਿਲਾਫ਼ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ “ਉਸ ਨੇ ਸੂਬੇ ਵਿੱਚ ਕਾਂਗਰਸ ਸਰਕਾਰ ਦੌਰਾਨ ਫਰੀਦਕੋਟ ਤੋਂ ਵਿਧਾਇਕ ਹੁੰਦਿਆਂ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦਾਂ ਬਣਾਈਆਂ ਹਨ।”

Total Views: 150 ,
Real Estate