ਰਾਜਪੁਰਾ ਸ਼ਹਿਰ ਦੇ ਗੁਰਦੁਆਰੇ ਵਿੱਚ ਕਥਿਤ ਤੌਰ ‘ਤੇ ਜੁੱਤੀਆਂ ਸਣੇ ਤੇ ਨੰਗੇ ਸਿਰ ਦਾਖਲ ਹੋਣ ਵਾਲੇ ਨੂੰ ਸੇਵਾਦਾਰਾਂ ਨੇ ਪੁਲੀਸ ਹਵਾਲੇ ਕਰ ਦਿੱਤਾ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਅਜਿਹੀ ਹਰਕਤ ਕਰਨ ਵਾਲੇ ਦੀ ਪਛਾਣ ਸਾਹਿਲ ਵਜੋਂ ਹੋਈ ਹੈ। ਇਹ ਖ਼ਬਰ ਫੈਲਦਿਆਂ ਹੀ ਥਾਣਾ ਸਿਟੀ (ਸਿਟੀ) ਰਾਜਪੁਰਾ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਰਾਜਪੁਰਾ ਸਿਟੀ ਇੰਸਪੈਕਟਰ ਰਾਜੇਸ਼ ਮਲਹੋਤਰਾ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਧਾਰਾ 295ਏ (ਜਾਨਬੁੱਝ ਕੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣਾ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਗੁਰਦੁਆਰਾ ਕਮੇਟੀ ਰਾਜਪੁਰਾ ਦੇ ਪ੍ਰਧਾਨ ਅਬਰਿੰਦਰ ਸਿੰਘ ਨੇ ਕਿਹਾ ਕਿ ਉਹ ਘਟਨਾ ਦੀ ਸਮੀਖਿਆ ਕਰ ਰਹੇ ਹਨ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਢੁਕਵੇਂ ਕਦਮਾਂ ‘ਤੇ ਵਿਚਾਰ ਕਰ ਰਹੇ ਹਨ। ਮੁਲਜ਼ਮ ਦੀ ਮਾਂ ਨੇ ਦੱਸਿਆ ਕਿ ਉਸ ਦੇ ਪੁੱਤ ਦਾ ਪਟਿਆਲਾ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
Total Views: 194 ,
Real Estate



















