ਮੁੰਬਈ ਹਮਲਿਆਂ ਦੇ ਇੱਕ ਦੋਸ਼ੀ ਤਹੱਵੁਰ ਰਾਣਾ ਨੂੰ ਜਲਦ ਹੀ ਅਮਰੀਕਾ ਤੋਂ ਭਾਰਤ ਲਿਆਂਦਾ ਜਾਵੇਗਾ। ਅਮਰੀਕਾ ਦੀ ਇਕ ਅਦਾਲਤ ਨੇ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਰਤੀ ਅਧਿਕਾਰੀਆਂ ਨੇ ਮੁੰਬਈ ਅੱਤਵਾਦੀ ਹਮਲੇ ‘ਚ ਤਹੱਵੁਰ ਰਾਣਾ ਦੇ ਸ਼ਾਮਲ ਹੋਣ ਦੀ ਗੱਲ ਕੀਤੀ ਸੀ। ਇਨ੍ਹਾਂ ਦੋਸ਼ਾਂ ਰਾਹੀਂ ਮੰਗ ਕੀਤੀ ਗਈ ਸੀ ਕਿ ਇਸ ਨੂੰ ਭਾਰਤ ਭੇਜਿਆ ਜਾਵੇ। ਕੁਝ ਦਿਨ ਪਹਿਲਾਂ ਅਜਿਹੀਆਂ ਖਬਰਾਂ ਆਈਆਂ ਸਨ ਕਿ ਐਨਆਈਏ 26/11 ਹਮਲੇ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਦੇ ਖ਼ਿਲਾਫ਼ ਹਵਾਲਗੀ ਦੀ ਕਾਰਵਾਈ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ। ਭਾਰਤ ਨੇ 10 ਜੂਨ 2020 ਨੂੰ ਤਹੱਵੁਰ ਰਾਣਾ (62) ਦੀ ਆਰਜ਼ੀ ਗ੍ਰਿਫਤਾਰੀ ਲਈ ਸ਼ਿਕਾਇਤ ਦਰਜ ਕਰਵਾਈ ਸੀ। ਭਾਰਤ ਹਵਾਲੇ ਕਰਨ ਲਈ ਰਾਣਾ ਦੀ ਬੇਨਤੀ ਨੂੰ ਜੋ ਬਿਡੇਨ ਪ੍ਰਸ਼ਾਸਨ ਤੋਂ ਸਮਰਥਨ ਅਤੇ ਮਨਜ਼ੂਰੀ ਮਿਲੀ ਸੀ। ਇਹ ਹੁਕਮ ਬੁੱਧਵਾਰ ਨੂੰ ਜਾਰੀ ਕੀਤਾ ਗਿਆ ਹੈ।
Total Views: 304 ,
Real Estate



















