ਕਿਰਨ ਰਿਜਿਜੂ ਨਹੀ ਹੋਣਗੇ ਕਾਨੂੰਨ ਮੰਤਰੀ,ਅਰਜੁਨ ਰਾਮ ਮੇਘਵਾਲ ਸੰਭਾਲਣਗੇ ਅਹੁਦਾ

ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਹੁਣ ਅਰਜੁਨ ਰਾਮ ਮੇਘਵਾਲ ਨਵੀਂ ਜ਼ਿੰਮੇਵਾਰੀ ਸੰਭਾਲਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੰਤਰੀ ਮੰਡਲ ਦੇ ਫੇਰਬਦਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਾਨੂੰਨ ਮੰਤਰਾਲਾ ਖੋਹਣ ਤੋਂ ਬਾਅਦ ਕਿਰਨ ਰਿਜਿਜੂ ਹੁਣ ਧਰਤੀ ਵਿਗਿਆਨ ਮੰਤਰਾਲਾ ਸੰਭਾਲਣਗੇ। ਮੇਘਵਾਲ ਨੂੰ ਸੁਤੰਤਰ ਚਾਰਜ ਦਿੱਤਾ ਗਿਆ ਹੈ। ਰਿਜਿਜੂ ਨੂੰ ਧਰਤੀ ਵਿਗਿਆਨ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਮੇਘਵਾਲ ਨੂੰ ਉਨ੍ਹਾਂ ਦੇ ਮੌਜੂਦਾ ਪੋਰਟਫੋਲੀਓ ਤੋਂ ਇਲਾਵਾ ਕਾਨੂੰਨ ਅਤੇ ਨਿਆਂ ਮੰਤਰਾਲੇ ਵਿੱਚ ਰਾਜ ਮੰਤਰੀ ਵਜੋਂ ਸੁਤੰਤਰ ਚਾਰਜ ਸੌਂਪਿਆ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਜਤਿੰਦਰ ਸਿੰਘ ਧਰਤੀ ਵਿਗਿਆਨ ਮੰਤਰਾਲੇ ਦਾ ਕਾਰਜਭਾਰ ਸੰਭਾਲ ਰਹੇ ਸਨ। ਮੇਘਵਾਲ ਇਸ ਸਮੇਂ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਤੇ ਸੱਭਿਆਚਾਰ ਰਾਜ ਮੰਤਰੀ ਹਨ।

Total Views: 104 ,
Real Estate