10 ਜੂਨ ਤੱਕ ਸਾਰੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਪੰਜਾਬ ਸਰਕਾਰ ਵੱਲੋਂ ਹੁਕਮ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰਾਂ (ਡੀਡੀਪੀਓ) ਨੂੰ ਹਦਾਇਤ ਕੀਤੀ ਹੈ ਕਿ ਸੂਬੇ ਭਰ ਵਿਚ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ 10 ਜੂਨ ਤੱਕ ਛੁਡਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਪਹਿਲੇ ਪੜਾਅ ਦੌਰਾਨ 9400 ਏਕੜ ਦੇ ਕਰੀਬ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਜਾ ਚੁੱਕਾ ਹੈ ਅਤੇ ਇਸ ਵਿਚ ਮੌਜੂਦਾ ਸਾਲ ਹੋਰ ਤੇਜ਼ੀ ਲਿਆਂਦੀ ਜਾਵੇ।
ਧਾਲੀਵਾਲ ਨੇ ਕਿਹਾ ਕਿ ਅਦਾਲਤ ਵੱਲੋਂ ਸਟੇਅ ਲਾਈਆਂ ਜ਼ਮੀਨਾਂ ਤੋਂ ਇਲਾਵਾ ਜਿਹੜੀਆਂ ਜ਼ਮੀਨਾਂ ‘ਤੇ ਹਾਲੇ ਤੱਕ ਨਾਜਾਇਜ਼ ਕਾਬਜ਼ਕਾਰ ਬੈਠੇ ਹਨ, ਉਨ੍ਹਾਂ ਤੋਂ ਕਬਜ਼ਾ ਹਰ ਹਾਲ 10 ਜੂਨ ਤੱਕ ਲਿਆ ਜਾਵੇ। ਕਾਬਿਲੇਗੌਰ ਹੈ ਕਿ ਦੂਜੇ ਪੜਾਅ ਵਿਚ ਹੁਣ ਤੱਕ 469 ਏਕੜ ਹੋਰ ਸਰਕਾਰੀ ਪੰਚਾਇਤੀ ਜ਼ਮੀਨਾਂ ਨਾਜਾਇਜ਼ ਕਾਬਜ਼ਕਾਰਾਂ ਤੋਂ ਛੁਡਵਾਈਆ ਜਾ ਚੁੱਕੀਆਂ ਹਨ।

Total Views: 202 ,
Real Estate