ਚੀਨ ਦੇ ਸ਼ਹਿਰ ਸ਼ੰਗਾਈ ਵਿਖੇ ਚੱਲ ਰਹੇ ਤੀਰਅੰਦਾਜ਼ੀ ਖੇਡ ਦੇ ਵਿਸ਼ਵ ਕੱਪ ਵਿੱਚ ਭਾਰਤ ਤਰਫੋਂ ਖੇਡਦਿਆਂ ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਅਵਨੀਤ ਨੇ ਵਿਸ਼ਵ ਕੱਪ ਵਿੱਚ ਮਹਿਲਾ ਵਰਗ ਦੇ ਵਿਅਕਤੀਗਤ ਕੰਪਾਊਂਡ ਮੁਕਾਬਲੇ ਵਿੱਚ ਤੀਜੇ ਸਥਾਨ ਵਾਲੇ ਮੈਚ ਵਿੱਚ ਤੁਰਕੀ ਦੀ ਤੀਰਅੰਦਾਜ਼ ਇਪੇਕ ਤੋਮੁਰਕ ਨੂੰ 147-144 ਨਾਲ ਹਰਾ ਕੇ ਕਾਂਸੀ ਦਾ ਤਮਗ਼ਾ ਜਿੱਤਿਆ।
Total Views: 154 ,
Real Estate