ਬਰੈਂਪਟਨ : ਪੰਜਾਬੀ ਲੜਕੀ ਦੇ ਕਤਲ ਮਾਮਲੇ ‘ਚ ਮੁਲਜ਼ਮ ਗ੍ਰਿਫਤਾਰ

ਬਰੈਂਪਟਨ ਦੀ ਸਪੈਰੋ ਪਾਰਕ ’ਚ ਸ਼ੁੱਕਰਵਾਰ ਨੂੰ ਇੱਕ ਪੰਜਾਬਣ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਮੌਕੇ ’ਤੇ ਕਾਰਵਾਈ ਕਰਦਿਆਂ ਉਸ ਦੇ ਕਾਤਲ ਨੂੰ ਘਟਨਾ ਸਥਾਨ ਤੋਂ ਕੁੱਝ ਦੂਰੀ ਤੋਂ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਕੌਰ (43) ਵਜੋਂ ਹੋਈ ਹੈ। ਪੀਲ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਜਦੋਂ ਉਨ੍ਹਾਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਦਵਿੰਦਰ ਕੌਰ ਜ਼ਖ਼ਮੀ ਹਾਲਤ ਵਿੱਚ ਪਈ ਸੀ। ਇਸ ਮਗਰੋਂ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਦਮ ਤੋੜ ਗਈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੂੰ ਅਪਰਾਧ ਵਾਲੀ ਥਾਂ ਤੋਂ ਕੁਝ ਦੂਰੀ ’ਤੇ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮ ਦੀ ਪਛਾਣ ਨਵਨਿਸ਼ਾਨ ਸਿੰਘ (44) ਵਜੋਂ ਹੋਈ ਹੈ। ਉਸ ’ਤੇ ਪਹਿਲੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਗਿਆ ਹੈ।

Total Views: 94 ,
Real Estate