
ਰਿਸ਼ਵਤ ਲੈਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਵਿਜੀਲੈਂਸ ਦੇ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਅਮਿਤ ਰਤਨ ਅਤੇ ਉਹਦੇ ਪੀ.ਏ. ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ’ਚ ਪੈਂਦੇ ਪਿੰਡ ਘੁੱਦਾ ਦੀ ਸਰਪੰਚ ਦੇ ਪਤੀ ਤੋਂ ਕਥਿਤ ਤੌਰ ’ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਧਾਇਕ ਅਮਿਤ ਰਤਨ ਨੂੰ 22 ਫਰਵਰੀ 2023 ਦੀ ਰਾਤ ਨੂੰ ਵਿਜੀਲੈਂਸ ਦੇ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ।
Total Views: 159 ,
Real Estate



















