ਗੁਰਬਾਣੀ ਪ੍ਰਸਾਰਣ ਲਈ ਜਲਦ ਟੈਂਡਰ ਮੰਗੇਗੀ SGPC

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਬਾਰੇ ਵੱਡਾ ਪ੍ਰੈਸ ਕਾਨਫ਼ਰੰਸ ਕਰ ਕੇ ਵੱਡਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਕੰਪਨੀ ਨਾਲ ਲਾਈਵ ਪ੍ਰਸਾਰਣ ਦਾ ਕੰਟਰੈਕਟ ਸੀ ਉਹ ਹੁਣ ਖ਼ਤਮ ਹੋ ਰਿਹਾ ਹੈ। ਹੁਣ ਐਸਜੀਪੀਸੀ ਨਵਾਂ ਟੈਂਡਰ ਜਾਰੀ ਕਰੇਗੀ ਅਤੇ ਇਹ ਟੈਂਡਰ ਓਪਨ ਹੋਵੇਗਾ। ਕੋਈ ਵੀ ਚੈਨਲ ਇਸ ਲਈ ਅਪਲਾਈ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਜਿਹੜੇ ਵੀ ਚੈਨਲ ਜਾਰੀ ਹਦਾਇਤਾਂ ਦੀ ਪਾਲਣਾ ਕਰਨਗੇ ਉਨਾਂ ਨੂੰ ਹੀ ਟੈਂਡਰ ਭਰਨ ਦਾ ਅਧਿਕਾਰ ਹੋਵੇਗਾ। ਇਸ ਦੇ ਨਾਲ ਹੀ ਜੋ ਵੀ ਸ਼ਰਤਾਂ ਹੋਣਗੀਆਂ ਉਨ੍ਹਾਂ ਦਾ ਪਾਲਣ ਕਰਨਾ ਪਵੇਗਾ। ਇਸ ਤੋਂ ਇਲਾਵਾ ਧਾਮੀ ਨੇ ਕਿਹਾ ਕਿ ਸਾਨੂੰ ਹੁਣ ਸਰਕਾਰ ਸਿਆਸਤ ਕਰਨਾ ਨਹੀਂ ਦਸ ਸਕਦੀ। ਉਨ੍ਹਾਂ ਕਿਹਾ ਕਿ ਅਸੀ ਅਕਾਲੀ ਦਲ ਦੇ ਪੱਕੇ ਸਿਪਾਹੀ ਹਾਂ ਅਤੇ ਰਹਾਂਗੇ। ਉਨ੍ਹਾਂ ਮਾਨ ਸਰਕਾਰ ਦੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ, ਕੀ ਹੁਣ ਸਾਨੂੰ ਸਰਕਾਰ ਸਿਧਾਂਤ ਸਮਝਾਵੇਗੀ ?

Total Views: 115 ,
Real Estate