ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਚਮਕੌਰ ਸਾਹਿਬ, ਵਿਖੇ ਪਹੁੰਚ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਿਡਾਰੀ ਨੂੰ ਨੌਕਰੀ ਦੇਣ ਲਈ 2 ਕਰੋੜ ਰੁਪਏ ਮੰਗਣ ਦੇ ਲਗਾਏ ਗਏ ਦੋਸ਼ਾਂ ਸਬੰਧੀ ਕਿਹਾ ਕਿ ਉਨ੍ਹਾਂ ਨੂੰ ਅੱਜ ਤੱਕ ਜੋ ਮਿਲਿਆ ਹੈ ਉਹ ਚਮਕੌਰ ਸਾਹਿਬ ਦੇ ਸਿੰਘਾਂ ਸ਼ਹੀਦਾਂ ਦੇ ਅਸ਼ੀਰਵਾਦ ਸਦਕਾ ਮਿਲਿਆ ਹੈ। ਉਨ੍ਹਾਂ ਅਰਦਾਸ ਕਰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਵੱਲੋਂ ਲਗਾਏ ਦੋਸ਼ਾਂ ਵਿੱਚ ਸੱਚਾਈ ਹੋਵੇ ਤਾਂ ਉਨ੍ਹਾਂ ਦਾ ਕੱਖ ਨਾ ਰਹੇ। ਚੰਨੀ ਨੇ ਕਿਹਾ ਸੱਚੇ ਪਾਤਸ਼ਾਹ ਜੇ ਮੈਂ ਪੈਸੇ ਮੰਗੇ ਹੋਣ ਤਾਂ ਮੈਂ ਦੇਣਦਾਰ ਹਾਂ।
Total Views: 266 ,
Real Estate



















