
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਬੁੱਧਵਾਰ ਨੂੰ ਇਕ ਦਰਦਨਾਕ ਸੜਕ ਹਾਦਸੇ ਨੇ ਸਨਸਨੀ ਮਚਾ ਦਿਤੀ। ਕਿਸ਼ਤਵਾੜ ‘ਚ ਇਕ ਕਾਰ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਘਟਨਾ ਡਾਂਗਦੁਰੂ ਬੰਨ੍ਹ ਸਥਾਨ ‘ਤੇ ਵਾਪਰੀ। ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਡਾ. ਦੇਵਾਂਸ਼ ਯਾਦਵ ਨੇ ਕਿਹਾ ਕਿ 7 ਲੋਕਾਂ ਦੀ ਮੌਤ ਹੋ ਗਈ, ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਕਿਸ਼ਤਵਾੜ ਜ਼ਿਲ੍ਹਾ ਹਸਪਤਾਲ ਭੇਜਿਆ ਜਾ ਰਿਹਾ ਹੈ।
Total Views: 314 ,
Real Estate
















