ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਦਾ 19 ਪਾਰਟੀਆਂ ਕੀਤਾ ਬਾਈਕਾਟ !

ਭਾਰਤ ਦੀ ਨਵੀਂ ਸੰਸਦ ਦਾ ਉਦਘਾਟਨ 28 ਮਈ ਨੂੰ ਹੋਵੇਗਾ। ਪਰ ਕਈ ਵਿਰੋਧੀ ਪਾਰਟੀਆਂ ਨੇ 28 ਮਈ ਨੂੰ ਹੋਣ ਵਾਲੇ ਸਮਾਗਮ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪਾਰਟੀਆਂ ਦੀ ਮੰਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਥਾਂ ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਕੀਤਾ ਜਾਣਾ ਚਾਹੀਦਾ ਹੈ। ਹੁਣ ਤੱਕ 19 ਪਾਰਟੀਆਂ ਨੇ ਕੇਂਦਰ ਸਰਕਾਰ ‘ਤੇ ਕਈ ਦੋਸ਼ ਲਗਾਉਂਦੇ ਹੋਏ 28 ਮਈ ਨੂੰ ਦਿੱਲੀ ‘ਚ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਕਾਂਗਰਸ, ਆਮ ਆਦਮੀ ਪਾਰਟੀ (ਆਪ), ਸ਼ਿਵ ਸੈਨਾ (ਯੂਬੀਟੀ), ਤ੍ਰਿਣਮੂਲ ਕਾਂਗਰਸ (ਟੀਐਮਸੀ) ਅਤੇ ਜਨਤਾ ਦਲ (ਜੇਡੀਯੂ) ਸਮੇਤ 19 ਵਿਰੋਧੀ ਪਾਰਟੀਆਂ ਨੇ ਸੰਸਦ ਭਵਨ ਦੇ ਉਦਘਾਟਨ ਦੇ ਬਾਈਕਾਟ ਦੇ ਫੈਸਲੇ ‘ਤੇ ਇਕਜੁੱਟਤਾ ਦਿਖਾਈ ਹੈ। ਜਿਨ੍ਹਾਂ ਪਾਰਟੀਆਂ ਨੇ ਉਦਘਾਟਨ ਦਾ ਬਾਈਕਾਟ ਕੀਤਾ, ਉਨ੍ਹਾਂ ਵਿੱਚ ਡੀਐਮਕੇ, ਸਮਾਜਵਾਦੀ ਪਾਰਟੀ (ਸਪਾ), ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਝਾਰਖੰਡ ਮੁਕਤੀ ਮੋਰਚਾ (JMM), ਕੇਰਲ ਕਾਂਗਰਸ (ਮਨੀ), ਵਿਦੁਥਲਾਈ ਚਿਰੂਥੈਗਲ ਕਾਚੀ (VCK), ਰਾਸ਼ਟਰੀ ਲੋਕ ਦਲ (RLD), ਰਾਸ਼ਟਰਵਾਦੀ ਕਾਂਗਰਸ ਪਾਰਟੀ (NCP), ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਰਾਸ਼ਟਰੀ ਜਨਤਾ ਦਲ (RJD), ਇੰਡੀਅਨ ਯੂਨੀਅਨ ਮੁਸਲਿਮ ਲੀਗ (IUML), ਨੈਸ਼ਨਲ ਕਾਨਫਰੰਸ (NC), ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰਐਸਪੀ) ਅਤੇ ਮਾਰੂਮਾਲਾਰਚੀ ਦ੍ਰਵਿੜ ਮੁਨੇਤਰ ਕੜਗਮ (ਐਮਡੀਐਮਕੇ) ਵੀ ਬਾਈਕਾਟ ਦਾ ਹਿੱਸਾ ਹਨ।

Total Views: 244 ,
Real Estate