ਆਸਟ੍ਰੇਲੀਆ ਦੀਆਂ ਦੋ ਹੋਰ ਯੂਨੀਵਰਸਿਟੀਆਂ ਨੇ ਫ਼ਰਜ਼ੀ ਵੀਜ਼ਾ ਅਰਜ਼ੀਆਂ ਵਿੱਚ ਵਾਧੇ ਕਾਰਨ ਪੰਜਾਬ, ਹਰਿਆਣਾ ਤੇ ਕੁੱਝ ਹੋਰ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲੇ ਦੇਣ ’ਤੇ ਪਾਬੰਦੀ ਲਗਾ ਦਿੱਤੀ ਹੈ। ਵਿਕਟੋਰੀਆ ਵਿੱਚ ਫੈਡਰੇਸ਼ਨ ਯੂਨੀਵਰਸਿਟੀ ਅਤੇ ਨਿਊ ਸਾਊਥ ਵੇਲਜ਼ ਵਿੱਚ ਪੱਛਮੀ ਸਿਡਨੀ ਯੂਨੀਵਰਸਿਟੀ ਨੇ ਪਿਛਲੇ ਹਫ਼ਤੇ ਸਿੱਖਿਆ ਏਜੰਟਾਂ ਨੂੰ ਪੱਤਰ ਲਿਖ ਕੇ ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ ਨਾ ਕਰਨ ਦੀ ਹਦਾਇਤ ਦਿੱਤੀ ਸੀ। ਬੀਤੇ ਮਹੀਨੇ ਦੇਸ਼ ਦੀਆਂ ਕੁੱਝ ਯੂਨੀਵਰਸਿਟੀਆਂ ਨੇ ਇਨ੍ਹਾਂ ਰਾਜਾਂ ਦੇ ਵਿਦਿਆਰਥੀਆਂ ਦੇ ਦਾਖਲਿਆਂ ’ਤੇ ਪਾਬੰਦੀ ਲਗਾ ਦਿੱਤੀ ਸੀ।
Total Views: 224 ,
Real Estate



















