ਨਵੇਂ ਸੰਸਦ ਭਵਨ ਦੇ ਉਦਘਾਟਨ ‘ਚ ਸ਼ਾਮਲ ਹੋਵੇਗਾ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 28 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਲਈ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਨਗੇ। ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਮਾਣ ਵਾਲੀ ਗੱਲ ਹੈ ਅਤੇ ਇਸ ਮੌਕੇ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ। ਚੀਮਾ ਨੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੋਵਾਂ ‘ਤੇ ਨਿਸ਼ਾਨਾ ਸਾਧਿਆ ਜਿੰਨ੍ਹਾਂ ਨੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਚੀਮਾ ਨੇ ਕਿਹਾ ਕਿ ‘ਆਪ’ ਇਸ ਮੁੱਦੇ ਨੂੰ ਰਾਸ਼ਟਰਪਤੀ ਦੇ ਸਨਮਾਨ ਵਜੋਂ ਪੇਸ਼ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲੇ ਨਾਗਰਿਕ ਪ੍ਰਤੀ ਕਿੰਨਾ ਸਤਿਕਾਰ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਦੋਂ ਉਹ ਸੂਬੇ ਦੇ ਦੌਰੇ ‘ਤੇ ਆਏ ਤਾਂ ਉਨ੍ਹਾਂ ਦਾ ਸਵਾਗਤ ਵੀ ਨਹੀਂ ਕੀਤਾ। ਉਨ੍ਹਾਂ ਕਿਹਾ, “ਅਸੀਂ ਦੇਖਿਆ ਹੈ ਕਿ ਮੁੱਖ ਮੰਤਰੀ ਕਈ ਮੌਕਿਆਂ ‘ਤੇ ਰਾਸ਼ਟਰਪਤੀ ਦੁਆਰਾ ਨਾਮਜ਼ਦ ਕੀਤੇ ਗਏ ਪੰਜਾਬ ਦੇ ਰਾਜਪਾਲ ਦਾ ਕਿੰਨਾ ਸਤਿਕਾਰ ਕਰਦੇ ਹਨ।”

Total Views: 6 ,
Real Estate